ਅਕਾਲੀ ਦਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਰੱਖਿਆ : ਸੱਭਰਵਾਲ

05/06/2018 9:57:43 AM

ਬਟਾਲਾ (ਮਠਾਰੂ) : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਦਿਆਂ ਜਿਥੇ ਹਮੇਸ਼ਾ ਹੀ ਸੂਬੇ ਦੇ ਹੱਕਾਂ ਹਿੱਤਾਂ ਦੀ ਰਖਵਾਲੀ ਕਰਦਿਆਂ ਡੱਟ ਕੇ ਪਹਿਰਾ ਦਿੱਤਾ ਹੈ, ਉਥੇ ਨਾਲ ਹੀ ਹਰ ਵਰਗ ਨੂੰ ਪਾਰਟੀ ਦੇ ਬੈਨਰ ਹੇਠ ਜੋੜ ਕੇ ਲੋਕ ਸ਼ਕਤੀ ਨੂੰ ਹੋਰ ਮਜ਼ਬੂਤ ਵੀ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਸੱਭਰਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹੁਤ ਹੀ ਢੁੱਕਵੇਂ ਸਮੇਂ 'ਤੇ ਸ਼ਲਾਘਾਯੋਗ ਫੈਸਲਾ ਲੈਂਦਿਆਂ ਟਕਸਾਲੀ ਅਕਾਲੀ ਪਰਿਵਾਰ ਦੇ ਸੀਨੀਅਰ ਨੇਤਾ ਕੌਂਸਲਰ ਬਲਬੀਰ ਸਿੰਘ ਬਿੱਟੂ ਨੂੰ ਜ਼ਿਲਾ ਅਕਾਲੀ ਦਲ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰ ਕੇ ਜਿਥੇ ਸਮੁੱਚੇ ਨੌਜਵਾਨ ਵਰਗ ਦੇ ਅੰਦਰ ਨਵਾਂ ਜੋਸ਼ ਪੈਦਾ ਕੀਤਾ ਹੈ, ਉਥੇ ਨਾਲ ਹੀ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਦੇ ਅੰਦਰ ਭਾਰੀ ਖੁਸ਼ੀ ਦੀ ਲਹਿਰ ਵੀ ਪਾਈ ਜਾ ਰਹੀ ਹੈ। ਅਕਾਲੀ ਆਗੂ ਗੁਰਪ੍ਰੀਤ ਸਿੰਘ ਸੱਭਰਵਾਲ ਨੇ ਕਿਹਾ ਕਿ ਅਕਾਲੀ ਦਲ ਨੂੰ ਸ਼ਹਿਰੀ ਖੇਤਰ ਦੇ ਅੰਦਰ ਹੋਰ ਮਜ਼ਬੂਤ ਕਰਨ ਲਈ ਜ਼ਿਲਾ ਪ੍ਰਧਾਨ ਬਲਬੀਰ ਸਿੰਘ ਬਿੱਟੂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਵਰਗ ਨੂੰ ਲਾਮਬੰਦ ਕੀਤਾ ਜਾਵੇਗਾ।  


Related News