ਕੈਪਟਨ ਸਰਕਾਰ ਵੱਲੋਂ ਕੀਤੇ ਜਾ ਰਹੇ ਘਪਲਿਆਂ ਵਿਰੁੱਧ ਅਕਾਲੀ ਦਲ ਅੱਜ ਦੇਵੇਗਾ ਧਰਨਾ : ਬੱਬੇਹਾਲੀ

06/18/2020 12:41:24 AM

ਗੁਰਦਾਸਪੁਰ, (ਹਰਮਨ)- ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲਗਾਤਾਰ ਕੀਤੇ ਜਾ ਰਹੇ ਕਈ ਕਥਿਤ ਘਪਲਿਆਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਨੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਇਸ ਤਹਿਤ ਜ਼ਿਲਾ ਗੁਰਦਾਸਪੁਰ ਅੰਦਰ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ 18 ਜੂਨ ਨੂੰ ਸਵੇਰੇ 10 ਵਜੇ ਜ਼ਿਲਾ ਗੁਰਦਾਸਪੁਰ ਨਾਲ ਸਬੰਧਤ ਸਮੁੱਚੀ ਅਕਾਲੀ ਲੀਡਰਸ਼ਿਪ, ਸਾਬਕਾ ਵਿਧਾਇਕ, ਸਾਬਕਾ ਚੇਅਰਮੈਨ, ਜ਼ਿਲਾ ਪ੍ਰੀਸ਼ਦ ਤੇ ਸੰਮਤੀਆਂ ਦੇ ਮੈਂਬਰਾਂ ਸਮੇਤ ਸਾਰੇ ਆਗੂ ਇਕੱਤਰ ਹੋਣਗੇ। ਉਪਰੰਤ ਇਹ ਆਗੂ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਸਾਹਮਣੇ ਪਹੁੰਚਣਗੇ, ਜਿੱਥੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਧਰਨਾ ਦੇ ਕੇ ਕੈਪਟਨ ਸਰਕਾਰ ਦੇ ਘਪਲੇ ਉਜਾਗਰ ਕੀਤੇ ਜਾਣਗੇ ਅਤੇ ਇਸ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ ਜਾਣਗੇ।

ਬੱਬੇਹਾਲੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਵਾਅਦੇ ਪੂਰੇ ਕਰਨ ਦੀ ਬਜਾਏ ਬੀਜ ਘੁਟਾਲੇ, ਅਨਾਜ ਘੁਟਾਲੇ ਸਮੇਤ ਕਈ ਤਰ੍ਹਾਂ ਦੇ ਭ੍ਰਿਸ਼ਟਾਚਾਰ ਕਰ ਰਹੀ ਹੈ, ਜਿਨ੍ਹਾਂ ਦੀ ਬਦੌਲਤ ਅੱਜ ਆਮ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਿਸੇ ਇਕ ਵੀ ਵਰਗ ਦੇ ਲੋਕ ਇਸ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਜ਼ਿਲੇ ਦੇ ਸਮੂਹ ਅਕਾਲੀ ਆਗੂਆਂ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਧਰਨੇ ’ਚ ਪਹੁੰਚਣ ਦੀ ਅਪੀਲ ਕੀਤੀ।


Bharat Thapa

Content Editor

Related News