''ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ

Tuesday, Sep 22, 2026 - 10:49 AM (IST)

''ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ

ਅੰਮ੍ਰਿਤਸਰ (ਛੀਨਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਅੱਜ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਤਹਿਤ ਜਸਕਰਨ ਸਿੰਘ ਕਾਹਨਸਿੰਘਵਾਲਾ ਨੂੰ ਗੁਰੂ ਹਰ ਸਹਾਏ, ਸੁਖਦੇਵ ਸਿੰਘ ਕਾਦੀਆਂ ਨੂੰ ਕਾਦੀਆਂ, ਬਸੰਤ ਸਿੰਘ ਦੋਲਤਪੁਰ ਨੂੰ ਨਿਹਾਲ ਸਿੰਘ ਵਾਲਾ, ਪ੍ਰਭਜੋਤ ਸਿੰਘ ਰਾਹੋ ਨੂੰ ਨਵਾਂਸ਼ਹਿਰ, ਗੁਰਦੀਪ ਸਿੰਘ ਬਾਠ ਨੂੰ ਬਰਨਾਲਾ ਅਤੇ ਨਿਰਮਲ ਸਿੰਘ ਸੇਖਣਮਾਜਰਾ ਨੂੰ ਰਾਜਪੁਰਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਆਗੂਆਂ ਨੇ ਕਿਹਾ ਕਿ ਇਹ ਹਲਕਾ ਇੰਚਾਰਜ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸਥਾਨਕ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।


author

Shivani Bassan

Content Editor

Related News