ਕੈਪਟਨ ਸਰਕਾਰ ਹੁਣ ਆਖਰੀ ਸਾਹਾਂ ’ਤੇ : ਬੋਨੀ ਅਜਨਾਲਾ
Monday, Jun 07, 2021 - 01:38 PM (IST)
ਅਜਨਾਲਾ (ਗੁਰਜੰਟ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਪਿਛਲੇ ਦਿਨੀਂ ਅਕਾਲੀ ਦਲ ਮਿਹਨਤੀ ਅਤੇ ਝਾਜਰੂ ਵਰਕਰਾਂ ਨੂੰ ਵੱਡੇ ਅਹੁਦੇ ਦੇ ਕੇ ਪਾਰਟੀ ਵਿਚ ਵੱਡਾ ਮਾਣ-ਸਨਮਾਨ ਦਿੱਤਾ ਹੈ। ਜਿਸ ਤੋਂ ਬਾਅਦ ਅਕਾਲੀ ਦਲ ਹੋਰ ਮਜਬੂਤ ਹੋਵੇਗਾ ਅਤੇ 2022 ਦੀਆਂ ਚੋਣਾਂ ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਹਲਕੇ ਦੇ ਪੰਜਾਬ ਪੱਧਰ ’ਤੇ ਚੁਣੇ ਗਏ ਅਹੁਦੇਦਾਰ ਸੁਖਦੇਵ ਸਿੰਘ ਸੁਧਾਰ ਮੀਤ ਪ੍ਰਧਾਨ, ਬਲਜੀਤ ਸਿੰਘ ਅਜਨਾਲਾ ਜਰਨਲ ਸਕੱਤਰ, ਵਲੈਤ ਮਸੀਹ ਬੰਟੀ ਅਜਨਾਲਾ ਜਰਨਲ ਸਕੱਤਰ, ਗੁਰਕੀਰਤ ਸਿੰਘ ਗੁਝਾਪੀਰ ਸਕੱਤਰ ਅਤੇ ਰਮਨ ਕੁਮਾਰ ਜੁਲਕਾ ਨੂੰ ਆਪਣੇ ਦਫ਼ਤਰ ਵਿਖੇ ਸਨਮਾਨਿਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ : ਕੀ ਹਾਈਕਮਾਨ ਤੱਕ ਵੀ ਪਹੁੰਚਿਆ ਕੈਪਟਨ ਸਰਕਾਰ ਦੇ ਵੈਕਸੀਨ ਘਪਲੇ ਦਾ ਪੈਸਾ : ਰਾਘਵ
ਇਸ ਮੌਕੇ ਬੋਨੀ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲੀ ਕੈਪਟਨ ਸਰਕਾਰ ਹੁਣ ਆਖਰੀ ਸਾਹਾਂ ’ਤੇ ਚੱਲ ਰਹੀ ਹੈ ਅਤੇ 2022 ਦੀਆਂ ਚੋਣਾਂ ਤੋਂ ਬਾਅਦ ਇਸ ਸਰਕਾਰ ਦਾ ਭੋਗ ਪੈ ਜਾਵੇਗਾ। ਇਸ ਮੌਕੇ ਪ੍ਰਵੀਨ ਅਰੋੜਾ, ਕੌਂਸਲਰ ਜਸਪਾਲ ਸਿੰਘ ਢਿੱਲੋਂ, ਦੀਪੂ, ਦੀਪਕ ਸਰਪਾਲ, ਇੰਦਰਜੀਤ ਸਿੰਘ ਪ੍ਰਧਾਨ ਰਮਦਾਸ, ਮਨੂ ਕਿਆਪੁਰ, ਵਿਸ਼ਾਲ ਕੁਮਾਰ ਸ਼ਰਮਾ, ਰਿੰਕੂ ਸੁਲਤਾਨ ਮਾਹਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ :ਕੋਰੋਨਾ ਮਹਾਮਾਰੀ ਦੀ ਔਖੀ ਘੜੀ ਵਿਚਾਲੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ