ਅਕਾਲੀ ਸਰਕਾਰ ਵੇਲੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਇਤਿਹਾਸਕ ਕਾਰਜ ਕੀਤੇ ਗਏ : ਸੁਖਬੀਰ ਬਾਦਲ

Tuesday, Feb 06, 2024 - 11:55 AM (IST)

ਅਕਾਲੀ ਸਰਕਾਰ ਵੇਲੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਇਤਿਹਾਸਕ ਕਾਰਜ ਕੀਤੇ ਗਏ : ਸੁਖਬੀਰ ਬਾਦਲ

ਅੰਮ੍ਰਿਤਸਰ (ਛੀਨਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਬੀਤੇ ਦਿਨ ‘ਪੰਜਾਬ ਬਚਾਓ ਯਾਤਰਾ’ ਤਹਿਤ ਹਲਕਾ ਦੱਖਣੀ ’ਚ ਪਹੁੰਚਣ ’ਤੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ’ਚ ਅਕਾਲੀ ਆਗੂਆਂ, ਵਰਕਰਾਂ ਤੇ ਨਿਵਾਸੀਆਂ ਵੱਲੋਂ ਬੜੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਦੱਖਣੀ ’ਚ ਅਕਾਲੀ ਆਗੂਆਂ, ਵਰਕਰਾਂ ਤੇ ਨਿਵਾਸੀਆਂ ਦੇ ਉਮੜੇ ਜਨ ਸੈਲਾਬ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ, ਜਿਨ੍ਹਾਂ ’ਤੇ ਵਿਰੋਧੀਆਂ ਦੇ ਡਰ ਜਾਂ ਲਾਲਚ ਦਾ ਕੋਈ ਅਸਰ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਸੂਬੇ ’ਚ ਰਿਕਾਰਡਤੋੜ ਵਿਕਾਸ ਕੰਮ ਕਰਨ ਤੇ ਲੋਕਾਂ ਨੂੰ ਸਭ ਸਹੂਲਤਾਂ ਮੁਹੱਈਆ ਕਰਵਾਉਣ ਸਮੇਤ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਾਸਤੇ ਇਤਿਹਾਸਕ ਕਾਰਜ ਕੀਤੇ ਗਏ ਸਨ, ਜਿਸ ਸਦਕਾ ਹੀ ਅੱਜ ਵੀ ਲੋਕ ਅਕਾਲੀ ਸਰਕਾਰ ਨੂੰ ਯਾਦ ਕਰਦੇ ਹਨ।

ਇਹ ਵੀ ਪੜ੍ਹੋ : ਜਥੇਦਾਰ ਕਾਉਂਕੇ ਕਤਲ ਮਾਮਲਾ : ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਨੋਟਿਸ

ਇਸ ਮੌਕੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੇਰੇ ਇਕ ਸੱਦੇ ’ਤੇ ਵਹੀਰਾਂ ਘੱਤ ਕੇ ਪਹੁੰਚਣ ਵਾਲੇ ਸਮੂਹ ਅਕਾਲੀ ਆਗੂਆਂ, ਵਰਕਰਾਂ ਤੇ ਨਿਵਾਸੀਆਂ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ, ਜਿਹੜੇ ਹਰ ਤਰ੍ਹਾਂ ਦੇ ਹਾਲਾਤਾਂ ’ਚ ਅਕਾਲੀ ਦਲ ਨਾਲ ਡੱਟ ਕੇ ਖੜ੍ਹਦੇ ਹਨ।

ਇਹ ਵੀ ਪੜ੍ਹੋ : ਗੁਰਦਾਸਪੁਰ ਲੋਕ ਸਭਾ ਹਲਕੇ 'ਚ ਕਿਸੇ ਬਾਹਰੀ ਵਿਅਕਤੀ ਦੇ ਮੁੜ MP ਚੁਣੇ ਜਾਣ ਦੀ ਸੰਭਾਵਨਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News