ਹਲਕਾ ਦੱਖਣੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਥਾਣਾ ਸੁਲਤਾਨਵਿੰਡ ਦੇ ਬਾਹਰ ਲਾਇਆ ਵਿਸ਼ਾਲ ਰੋਸ ਧਰਨਾ

07/21/2021 5:26:47 PM

ਅੰਮ੍ਰਿਤਸਰ (ਛੀਨਾ) - ਹਲਕਾ ਦੱਖਣੀ ਦੇ ਅਕਾਲੀ ਵਰਕਰ ਜਗਜੀਤ ਸਿੰਘ ਜੱਜ ਦੇ 14 ਸਾਲਾ ਸਪੁੱਤਰ ਨੂੰ ਮਾਰਨ ਦੀ ਨੀਯਤ ਨਾਲ ਆਏ ਕੁਝ ਵਿਅਕਤੀਆ ਖ਼ਿਲਾਫ਼ ਸਬੂਤ ਹੋਣ ਦੇ ਬਾਵਜੂਦ ਸੁਣਵਾਈ ਨਾ ਹੋਣ ਦੇ ਰੋਸ ’ਚ ਅੱਜ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਪੁਲਸ ਥਾਣਾ ਸੁਲਤਾਨਵਿੰਡ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਕਿਸੇ ਵੀ ਵਰਕਰ ਨਾਲ ਧੱਕਾ ਸਹਿਣ ਨਹੀਂ ਕਰੇਗਾ ਅਤੇ ਉਨ੍ਹਾਂ ਨਾਲ ਹੋਈ ਹਰ ਵਧੀਕੀ ਦਾ ਇਨਸਾਫ ਲਿਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਨਵਜੋਤ ਸਿੰਘ ਸਿੱਧੂ (ਤਸਵੀਰਾਂ)

ਸ.ਗਿੱਲ ਨੇ ਕਿਹਾ ਕਿ ਕਾਂਗਰਸੀਆਂ ਦੇ ਦਬਾਅ ਹੇਠ ਲੋਕਾਂ ਨੂੰ ਇਨਸਾਫ ਦੇਣ ਤੋਂ ਝਿਜਕਣ ਵਾਲੇ ਪੁਲਸ ਅਧਿਕਾਰੀ ਤੇ ਕਰਮਚਾਰੀ ਹੁਣ ਆਪਣਾ ਸੁਭਾਅ ਬਦਲ ਲੈਣ, ਕਿਉਂਕਿ 6 ਮਹੀਨੇ ਬਾਅਦ ਪੰਜਾਬ ’ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਸਾਡੇ ਰਾਜ ’ਚ ਕਿਸੇ ਨਾਲ ਬੇਇਨਸਾਫੀ ਸਹਿਣ ਨਹੀਂ ਕੀਤੀ ਜਾਵੇਗੀ। ਸ.ਗਿੱਲ ਨੇ ਪੁਲਸ ਪ੍ਰਸ਼ਾਸ਼ਨ ਨੂੰ ਤਾੜਨਾ ਕਰਦਿਆਂ ਆਖਿਆ ਕਿ ਜੇਕਰ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ 23 ਜੁਲਾਈ ਨੂੰ ਹਾਲ ਗੇਟ ਦੇ ਬਾਹਰ ਵੱਡੇ ਪੱਧਰ ’ਤੇ ਧਰਨਾ ਲਗਾਇਆ ਜਾਵੇਗਾ, ਜਿਸ ਤੋਂ ਬਾਅਦ ਪੈਦਾ ਹੋਣ ਵਾਲੀ ਹਰ ਤਰਾਂ ਦੀ ਸਥਿਤੀ ਲਈ ਸਬੰਧਤ ਪੁਲਸ ਅਧਿਕਾਰੀ ਜ਼ਿੰਮੇਵਾਰ ਹੋਣਗੇਂ। ਰੋਸ ਪ੍ਰਦਰਸ਼ਨ ’ਚ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਹਰਜਾਪ ਸਿੰਘ ਸੁਲਤਾਨਵਿੰਡ, ਅਵਤਾਰ ਸਿੰਘ ਟਰੱਕਾਂ ਵਾਲੇ, ਰਵੇਲ ਸਿੰਘ ਭੁੱਲਰ, ਦਿਲਬਾਗ ਸਿੰਘ ਅੰਨਗੜ, ਗੁਰਮੀਤ ਸਿੰਘ ਰੂਬੀ ਮੂਲੇਚੱਕ ਆਦਿ ਸਖਸ਼ੀਅਤਾਂ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਕ੍ਰਿਕਟ ਦੇ ਗੁਰੂ ‘ਨਵਜੋਤ ਸਿੰਘ ਸਿੱਧੂ’ ਨੇ ਬਦਲੇ ਪੰਜਾਬ ਦੇ ਸਿਆਸੀ ਸਮੀਕਰਨ

rajwinder kaur

This news is Content Editor rajwinder kaur