ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ
Thursday, Jun 04, 2026 - 12:06 PM (IST)
ਅੰਮ੍ਰਿਤਸਰ : ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੇ ਸਬੰਧ ਵਿੱਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਵਿੱਚ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਵੀ ਜੂਨ ਮਹੀਨਾ ਆਉਂਦਾ ਹੈ ਤਾਂ 1984 ਦੇ ਘੱਲੂਘਾਰੇ ਦੀਆਂ ਦਰਦਨਾਕ ਯਾਦਾਂ ਸਿੱਖ ਕੌਮ ਦੇ ਮਨਾਂ ਵਿੱਚ ਤਾਜ਼ਾ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ 1 ਤੋਂ 6 ਜੂਨ 1984 ਤੱਕ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰੱਖਿਆ ਲਈ ਡਟੇ ਮਰਜੀਵੜਿਆਂ ਨੇ ਅਦੁੱਤੀ ਸ਼ਹਾਦਤਾਂ ਦਿੱਤੀਆਂ।ਧਾਮੀ ਨੇ ਦੋਸ਼ ਲਗਾਇਆ ਕਿ ਉਸ ਵੇਲੇ ਫੌਜੀ ਆਪਰੇਸ਼ਨ ਦੌਰਾਨ ਬੇਗੁਨਾਹ ਸੰਗਤਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੀਬੀਆਂ ਨੂੰ ਵੀ ਮੌਤ ਦੇ ਘਾਟ ਉਤਾਰਿਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਅਤੇ ਪੰਜਾਬ ਦੇ ਹੋਰ ਕਈ ਧਾਰਮਿਕ ਅਸਥਾਨਾਂ 'ਤੇ ਵੀ ਕਾਰਵਾਈਆਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ
ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਭਾਈ ਠਾਰਾ ਸਿੰਘ, ਜਨਰਲ ਸ਼ਬੇਗ ਸਿੰਘ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ 6 ਜੂਨ ਨੂੰ ਅੰਮ੍ਰਿਤ ਵੇਲੇ ਪਾਏ ਜਾਣਗੇ। ਇਸ ਮੌਕੇ ਕਥਾ, ਕੀਰਤਨ ਅਤੇ ਅਰਦਾਸ ਵੀ ਕੀਤੀ ਜਾਵੇਗੀ। ਧਾਮੀ ਨੇ ਦੱਸਿਆ ਕਿ 6 ਜੂਨ ਨੂੰ ਆਪਰੇਸ਼ਨ ਦੌਰਾਨ ਜਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲਗਾਈ ਗਈ ਫੋਟੋ ਪ੍ਰਦਰਸ਼ਨੀ ਅਤੇ ਅਕਾਲ ਤਖ਼ਤ ਸਾਹਿਬ ਦੀ ਦਰਸ਼ਨ ਗੈਲਰੀ ਵਿੱਚ ਵੀ ਸੰਗਤਾਂ ਇਤਿਹਾਸਕ ਤਸਵੀਰਾਂ ਦੇ ਦਰਸ਼ਨ ਕਰ ਸਕਣਗੀਆਂ।ਇਸ ਤੋਂ ਇਲਾਵਾ ਧਾਮੀ ਨੇ ਕਿਹਾ ਕਿ ਸਿੱਖ ਮਸਲਿਆਂ ਅਤੇ ਐਕਟ ਸਬੰਧੀ ਅਗਲਾ ਫ਼ੈਸਲਾ 6 ਜੂਨ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਅਤੇ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਹੋਣਗੇ, ਉਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
