ਪੰਜਾਬ ਦੇ ਇਸ ਸ਼ਹਿਰ 'ਚ ਪੁਲਸ ਨੇ ਬੰਦ ਕਰਵਾ'ਤੀਆਂ ਸਾਰੀਆਂ ਦੁਕਾਨਾਂ, ਛਾਣਿਆ ਜਾ ਰਿਹਾ ਚੱਪਾ-ਚੱਪਾ

Tuesday, Apr 28, 2026 - 05:37 PM (IST)

ਪੰਜਾਬ ਦੇ ਇਸ ਸ਼ਹਿਰ 'ਚ ਪੁਲਸ ਨੇ ਬੰਦ ਕਰਵਾ'ਤੀਆਂ ਸਾਰੀਆਂ ਦੁਕਾਨਾਂ, ਛਾਣਿਆ ਜਾ ਰਿਹਾ ਚੱਪਾ-ਚੱਪਾ

ਗੁਰਦਾਸਪੁਰ (ਹਰਮਨ): ਗੁਰਦਾਸਪੁਰ ਸ਼ਹਿਰ ਦੇ ਗੀਤਾ ਭਵਨ ਰੋਡ 'ਤੇ ਬੀਤੀ ਸ਼ਾਮ ਅਸ਼ੋਕ ਚਿਪਸ ਸੈਂਟਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਗ੍ਰਨੇਡ ਸੁੱਟਣ ਦੀ ਘਟਨਾ ਤੋਂ ਬਾਅਦ ਪੁਲਸ ਨੇ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਹੈ। ਇਸ ਘਟਨਾ ਮਗਰੋਂ ਅੱਜ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸਰਚ ਅਭਿਆਨ ਵੀ ਚਲਾਇਆ ਗਿਆ। ਇਸ ਦੌਰਾਨ ਪੁਲਸ ਨੇ ਕੁਝ ਇਲਾਕੇ 'ਚ ਦੁਕਾਨਾਂ ਬੰਦ ਕਰਵਾ ਦਿੱਤੀਆਂ ਤੇ ਫਿਰ ਉਕਤ ਇਲਾਕਿਆਂ 'ਚ ਚੱਪਾ-ਚੱਪਾ ਛਾਣਿਆ ਗਿਆ। ਦੱਸਣਯੋਗ ਹੈ ਕਿ ਬੀਤੀ ਰਾਤ ਇਸਲਾਮਾਬਾਦ ਮੁਹੱਲੇ ਦੇ ਮੇਨ ਬਾਜ਼ਾਰ ਸਥਿਤ ਅਸ਼ੋਕ ਚਿਪਸ ਸੈਂਟਰ ਦੇ ਬਾਹਰ 2 ਹੈਂਡ ਗ੍ਰਨੇਡ ਮਿਲਣ ਦੀ ਸੂਚਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਪ੍ਰਸ਼ਾਸਨ ਤੁਰੰਤ ਮੌਕੇ ’ਤੇ ਪਹੁੰਚਿਆ ਅਤੇ ਪੂਰੇ ਇਲਾਕੇ ਨੂੰ ਚਾਰੋਂ ਪਾਸਿਆਂ ਤੋਂ ਸੀਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ

ਸੁਰੱਖਿਆ ਦੇ ਮੱਦੇਨਜ਼ਰ ਪੁਲਸ ਵੱਲੋਂ ਬਾਜ਼ਾਰ ਨੂੰ ਬੰਦ ਕਰਵਾਇਆ ਗਿਆ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਸੱਦਿਆ ਗਿਆ। ਟੀਮ ਨੇ ਦੋਵੇਂ ਗ੍ਰਨੇਡਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸੁਰੱਖਿਅਤ ਢੰਗ ਨਾਲ ਹਟਾ ਦਿੱਤਾ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਗ੍ਰਨੇਡ ਉੱਥੇ ਸੁੱਟੇ ਕਿਸਨੇ। ਇਸ ਮਾਮਲੇ 'ਚ ਪੁਲਸ ਦੇ ਹੱਥ ਸੀਸੀਟੀਵੀ ਵੀ ਲੱਗੀ ਹੈ, ਜਿਸ ਨਾਲ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ 2 ਨੌਜਵਾਨ ਉਕਤ ਗ੍ਰਨੇਡ ਦੁਕਾਨ ਦੇ ਬਾਹਰ ਸੁੱਟ ਗਏ। ਇਹ ਨੌਜਵਾਨ ਕੌਣ ਹਨ ਫਿਲਹਾਲ ਇਹ ਪੁਲਸ ਜਾਂਚ ਦਾ ਵਿਸ਼ਾ ਹੈ । ਘਟਨਾ ਤੋਂ ਬਾਅਦ ਸੋਮਵਾਰ ਨੂੰ ਗੁਰਦਾਸਪੁਰ ਪੁਲਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਅਚਾਨਕ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਡੌਗ ਸਕਵਾਇਡ ਅਤੇ ਬੰਬ ਨਿਰੋਧਕ ਦਸਤਿਆਂ ਵੱਲੋਂ ਦੁਕਾਨਾਂ ਅਤੇ ਬਾਜ਼ਾਰਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ। ਇਸ ਪੂਰੇ ਅਭਿਆਨ ਦੀ ਅਗਵਾਈ ਐਸਪੀ (ਡੀ) ਡੀਕੇ ਚੌਧਰੀ ਨੇ ਕੀਤੀ।

ਇਹ ਵੀ ਪੜ੍ਹੋ- ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਪੀ ਡੀਕੇ ਚੌਧਰੀ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਸ ਪੂਰੀ ਤਰ੍ਹਾਂ ਸਚੇਤ ਹੈ। ਉਨ੍ਹਾਂ ਕਿਹਾ ਕਿ ਅਸ਼ੋਕ ਚਿਪ ਸੈਂਟਰ ਦੇ ਬਾਹਰ ਮਿਲੇ ਗ੍ਰਨੇਡ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਸੰਭਾਵਿਤ ਪੱਖਾਂ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਅਤੇ ਬਾਜ਼ਾਰਾਂ ਵਿੱਚ ਅਣਅਧਿਕਾਰਤ ਕਬਜ਼ੇੇ ਨਾ ਕਰਨ। ਨਾਲ ਹੀ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕਰਨ ਲਈ ਕਿਹਾ। ਇਸ ਦੌਰਾਨ ਟਰੈਫਿਕ ਪੁਲਸ ਵੱਲੋਂ ਗਲਤ ਢੰਗ ਨਾਲ ਖੜ੍ਹੇ ਕੀਤੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਅਤੇ ਲੋਕਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਘਟਨਾ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਹੈ, ਹਾਲਾਂਕਿ ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਪੁਲਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ ਵਿਭਾਗ ਨੇ ਕਰ'ਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News