ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੈਬਨਿਟ: ਮੰਤਰੀ ਕਟਾਰੂਚੱਕ
Sunday, Mar 30, 2025 - 04:11 PM (IST)

ਭੋਆ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ )-ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਅਗਵਾਈ ਵਿੱਚ ਅਗਾਮੀ ਕਣਕ ਦੀ ਖਰੀਦ ਪ੍ਰਬੰਧ ਪੂਰਨ ਤੌਰ 'ਤੇ ਮੁਕੰਮਲ ਹੋ ਚੁੱਕੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਕੀਤਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਜਲਦ ਦੇਣ ਜਾ ਰਹੀ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸਿਹਤ ਬੀਮੇ ਨੂੰ ਲੈ ਕੇ ਮਿਲੇਗੀ ਵੱਡੀ ਸਹੂਲਤ
ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕਣਕ ਦੀ ਫਸਲ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। ਉਹਨਾਂ ਕਿਹਾ ਕਿ 28894 ਕਰੋੜ ਦੀ CCL ਜਾਰੀ ਹੋ ਚੁੱਕੀ ਹੈ ਅਤੇ ਬਾਰਦਾਨੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਉਹਨਾਂ ਦੱਸਿਆ ਕਿ 1864 ਮੰਡੀਆਂ ਵਿੱਚ ਮੈਡੀਕਲ ਸਹੂਲਤਾਂ, ਬਿਜਲੀ ਪ੍ਰਬੰਧਾਂ, ਬਾਥਰੂਮ ਅਤੇ ਪੀਣ ਯੋਗ ਪਾਣੀ ਦੇ ਪ੍ਰਬੰਧਾਂ ਦੇ ਨਾਲ-ਨਾਲ 700 ਆਰਜੀ ਮੰਡੀਆਂ ਵੀ ਤਿਆਰ ਹਨ। ਪੰਜਾਬ ਸਰਕਾਰ ਪੁੱਤਾਂ ਵਾਗੂ ਪਾਲੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਹਰ ਤਰ੍ਹਾਂ ਵਚਨਬੱਧ ਹੈ ।
ਇਹ ਵੀ ਪੜ੍ਹੋ- ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8