ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ: ਕਾਹਲਵਾਂ

Thursday, May 28, 2026 - 12:55 AM (IST)

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ: ਕਾਹਲਵਾਂ

ਅੰਮ੍ਰਿਤਸਰ (ਸਰਬਜੀਤ) - ਪੰਜਾਬ ਸਰਕਾਰ ਵੱਲੋਂ ‘ਦਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਅਤੇ ਸ਼ਬਦਾਵਲੀ ਨੂੰ ਲੈ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 31 ਮਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ।

ਇਸ ਪੰਥਕ ਕਾਨਫਰੰਸ ਵਿਚ ਹਰ ਸੁਹਿਰਦ ਸਿੱਖ ਅਤੇ ਜਥੇਬੰਦੀ ਨੂੰ ਆਪਣੀ ਸ਼ਮੂਲੀਅਤ ਯਕੀਨੀ ਬਨਾਉਣੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਇਸ ਗੰਭੀਰ ਪੰਥਕ ਮਾਮਲੇ ਸਬੰਧੀ ਕੌਮ ਦੀਆਂ ਜਥੇਬੰਦੀਆਂ, ਸਿੱਖ ਵਿਦਵਾਨਾਂ ਅਤੇ ਸੁਹਿਰਦ ਸਿੱਖਾਂ ਵੱਲੋੋਂ ਵੱਡੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਪੰਥਕ ਕਾਨਫ਼ਰੰਸ ਲਈ ਸਿੱਖ ਕੌਮ ਦੀਆਂ ਸਮੂਹ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ, ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸੁਹਿਰਦ ਸਿੱਖ ਨੂੰ ਵੀ ਇਸ ਕੌਮੀ ਇਕੱਠ ਦਾ ਹਿੱਸੇਦਾਰ ਜ਼ਰੂਰ ਬਨਣਾ ਚਾਹੀਦਾ ਹੈ, ਤਾਂ ਜੋ ਸਰਕਾਰਾਂ ਦੀ ਸਿੱਖ ਸੰਸਥਾਵਾਂ ਵਿਚ ਬੇਲੋੜੀ ਦਖ਼ਲਅੰਦਾਜ਼ੀ ਨੂੰ ਰੋਕਿਆ ਜਾ ਸਕੇ।


author

Inder Prajapati

Content Editor

Related News