ਕਾਂਗਰਸ ਪਾਰਟੀ ਦੀ ਇਤਿਹਾਸਕ ਜਿੱਤ ਨੇ ਵਿਰੋਧੀਆਂ ਦੀ ਕੀਤੀ ਬੋਲਤੀ ਬੰਦ : ਆਗੂ

Tuesday, Sep 25, 2018 - 04:00 PM (IST)

ਕਾਂਗਰਸ ਪਾਰਟੀ ਦੀ ਇਤਿਹਾਸਕ ਜਿੱਤ ਨੇ ਵਿਰੋਧੀਆਂ ਦੀ ਕੀਤੀ ਬੋਲਤੀ ਬੰਦ : ਆਗੂ

ਅਮਰਕੋਟ (ਸੰਦੀਪ ਕੁਮਾਰ) : ਪੰਜਾਬ 'ਚ ਬੀਤੇ ਦਿਨੀਂ ਹੋਈਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੀ ਬੋਲਤੀ ਬੰਦ ਕਰ ਦਿੱਤੀ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸਰਵਨ ਸਿੰਘ ਵਲੋਂ ਜਿੱਤ ਪ੍ਰਾਪਤ ਕਰਨ 'ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ। 

ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਹਰਚੰਦ ਸਿੰਘ ਮੱਦਰ, ਸਰਪੰਚ ਅਮਰੀਕ ਸਿੰਘ ਨੇ ਦੱੱਸਿਆ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਕਾਂਗਰਸ ਪਾਰਟੀ ਵਲੋਂ ਜੋ ਵਿਧਾਨ ਸਭਾ ਚੋਣਾਂ 'ਚ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਆਉਣ ਵਾਲੀ ਹਰ ਲੋਕ ਭਲਾਈ ਸਕੀਮ ਬਿਨਾਂ ਕਿਸੇ ਭੇਦਭਾਵ ਤੋਂ ਲੋੜਵੰਦ ਪਰਿਵਾਰਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆ ਹਨ, ਜਿਸ ਕਰਕੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਜਿਸ ਦੇ ਨਤੀਜੇ ਵਜੋਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਰਿਕਾਰਡ ਤੋੜ ਜਿੱਤ ਹੋਈ ਹੈ। ਇਸ ਮੌਕੇ ਜਸਵੰਤ ਸਿੰਘ ਮੱਦਰ, ਸੁਖਵਿੰਦਰ ਸਿੰਘ ਆੜ੍ਹਤੀਆ, ਪ੍ਰਤਾਪ ਸਿੰਘ ਸਰਪੰਚ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।


Related News