ਚੋਰ ਗੁਰਦੁਆਰਾ ਸਾਹਿਬ ਦੀ ਗੋਲਕ ''ਚੋਂ ਪੈਸੇ ਲੈ ਕੇ ਹੋਏ ਫਰਾਰ

Friday, Oct 05, 2018 - 05:19 PM (IST)

ਚੋਰ ਗੁਰਦੁਆਰਾ ਸਾਹਿਬ ਦੀ ਗੋਲਕ ''ਚੋਂ ਪੈਸੇ ਲੈ ਕੇ ਹੋਏ ਫਰਾਰ

ਅਮਰਕੋਟ (ਸੰਦੀਪ ਕੁਮਾਰ) : ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਮੱਦਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰਦੁਆਰਾ ਬਾਬਾ ਲੱਛੀ ਰਾਮ ਦੀ ਗੋਲਕ 'ਚੋਂ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਰੂਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਅਣਪਛਾਤੇ ਚੋਰਾਂ ਗੁਰੂ ਘਰ 'ਚ ਦਾਖਲ ਹੋਏ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਜਦੋਂ ਸੇਵਾਦਾਰ ਬਸੰਤ ਸਿੰਘ ਨੇ ਗੁਰੂ ਘਰ 'ਚ ਕੋਈ ਆਵਾਜ਼ ਸੁਣੀ ਤਾਂ ਉਸ ਨੇ ਸ਼ੱਕ ਹੋਣ 'ਤੇ ਤੁਰੰਤ ਇਸ ਸਬੰਧੀ ਸਾਨੂੰ ਜਾਣਕਾਰੀ ਦਿੱਤੀ। ਇਸ ਸਬੰਧੀ ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਦੋਂ ਤੱਕ ਚੋਰ ਪੈਸੇ ਚੋਰੀ ਕਰਕੇ ਫਰਾਰ ਹੋ ਚੁੱਕੇ ਸਨ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਚੌਕੀ ਰਾਜੋਕੇ ਦੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News