ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ ਕਰਨਾ ਸ਼ਲਾਘਾਯੋਗ ਕਦਮ : ਲਲਿਆਣੀ
Tuesday, Aug 28, 2018 - 03:40 PM (IST)

ਅਮਰਕੋਟ, ਵਲਟੋਹਾ : (ਗੁਰਮੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਲਜੀਤ ਸਿੰਘ ਲਲਿਆਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲ ਦੌਰਾਨ ਰਾਜ ਕਰਨ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਨਜ਼ਰ ਅੰਦਾਜ਼ ਕੀਤਾ ਸੀ, ਜਿਸ ਕਾਰਨ ਲੋਕ ਅਕਾਲੀ ਭਾਜਪਾ ਸਰਕਾਰ ਤੋਂ ਕਾਫੀ ਦੁਖੀ ਸਨ। ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਖੁਸ਼ ਨਜ਼ਰ ਆ ਰਹੇ ਹਨ। ਇਸ ਮੌਕੇ ਜਗਪ੍ਰੀਤ ਸਿੰਘ, ਹਰਪਾਲ ਸਿੰਘ ਕੋਠੀ, ਰਸ਼ਪਾਲ ਸਿੰਘ, ਜੱਜ ਸਿੰਘ ਆਦਿ ਹਾਜ਼ਰ ਸਨ।