ਅੰਬਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

07/21/2022 4:11:04 PM

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬਾਲਾ ਦੇ ਬਬਿਆਲ ਪਿੰਡ ਦੇ ਪੰਜਾਬੀ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਬਉੱਚ ਹਨ, ਜਿਨ੍ਹਾਂ ਪ੍ਰਤੀ ਹਰ ਸਿੱਖ ਦੇ ਮਨ ਵਿਚ ਸ਼ਰਧਾ ਤੇ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ ਦੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਕੁਝ ਨੀਵੀਂ ਮਾਨਸਿਕਤਾ ਵਾਲੀਆਂ ਤਾਕਤਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। 

ਪੜ੍ਹੋ ਇਹ ਵੀ ਖ਼ਬਰ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਅੰਬਾਲਾ ਵਿਖੇ ਬਬਿਆਲ ਦੇ ਮੇਨ ਬਜ਼ਾਰ ਅੰਦਰ ਸਥਿਤ ਪੰਜਾਬੀ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਹੈ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਪੀੜਾ ਸਾਹਿਬ ਤੋਂ ਥੱਲੇ ਸੁੱਟੇ ਗਏ ਹਨ। ਘਟਨਾ ਦਾ ਪਤਾ ਲਗਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਹੋਰ ਸਿੰਘਾਂ ਸਮੇਤ ਘਟਨਾ ਸਥਾਨ ’ਤੇ ਪਹੁੰਚੇ, ਜਿਨ੍ਹਾਂ ਨੇ ਸਥਾਨਕ ਸੰਗਤ ਜਰੀਏ ਅੰਬਾਲਾ ਦੇ ਮਹੇਸ਼ ਨਗਰ ਪੁਲਿਸ ਥਾਣਾ ਵਿਖੇ ਪਰਚਾ ਦਰਜ਼ ਕਰਵਾ ਦਿੱਤਾ ਹੈ। ਐਡਵੋਕੇਟ ਧਾਮੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਿਨੌਣੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਕੋਈ ਵੀ ਅਜਿਹਾ ਕੰਮ ਕਰਨ ਦੀ ਹਿੰਮਤ ਨਾ ਕਰੇ।

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ


rajwinder kaur

Content Editor

Related News