ਸਿਵਲ ਹਸਪਤਾਲ ਗੁਰਦਾਸਪੁਰ ਦਾ ਐਂਬੂਲੈਂਸ ਡਰਾਈਵਰ ਰਿਸ਼ਵਤ ਲੈਂਦਾ ਗ੍ਰਿਫ਼ਤਾਰ
Friday, Aug 04, 2023 - 02:53 PM (IST)

ਗੁਰਦਾਸਪੁਰ (ਵਿਨੋਦ)- ਵਿਜੀਲੈਂਸ ਵਿਭਾਗ ਗੁਰਦਾਸਪੁਰ ਨੇ ਬੀਤੇ ਦਿਨ ਸਿਵਲ ਹਸਪਤਾਲ ਗੁਰਦਾਸਪੁਰ ਦੇ ਇਕ ਐਂਬੂਲੈਂਸ ਡਰਾਈਵਰ ਨੂੰ ਹਸਪਤਾਲ ’ਚ ਪ੍ਰਾਈਵੇਟ ਐਂਬੂਲੈਂਸ ਪ੍ਰਵੇਸ਼ ਦੀ ਇਜਾਜ਼ਤ ਦੇਣ ਦੇ ਨਾਂ ’ਤੇ 4 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀਂ ਗ੍ਰਿਫ਼ਤਾਰ ਕੀਤਾ ।
ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ
ਵਿਜੀਲੈਂਸ ਵਿਭਾਗ ਦੇ ਸੂਤਰਾਂ ਅਨੁਸਾਰ ਗੁਰਦਾਸਪੁਰ ਵਾਸੀ ਰਾਜੇਸ਼ ਕੁਮਾਰ ਜੋ ਕਿ ਇਕ ਪ੍ਰਾਈਵੇਟ ਐਂਬੂਲੈਂਸ ਚਲਾਉਂਦਾ ਹੈ, ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਦਿੱਤੀ ਸੀ ਕਿ ਸਰਕਾਰੀ ਸਿਵਲ ਹਸਪਤਾਲ ਵਿਚ ਸਰਕਾਰੀ ਐਂਬੂਲੈਂਸ ਚਾਲਕ ਜਸਪਾਲ ਸਿੰਘ ਸਾਨੂੰ ਹਸਪਤਾਲ ਤੋਂ ਮਰੀਜ਼ ਚੁੱਕਣ ਦੇ ਬਦਲੇ 4 ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਮੰਗ ਕਰ ਰਿਹਾ ਹੈ, ਜਿਸ ’ਤੇ ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਕੇਵਲ ਸਿੰਘ ਦੀ ਅਗਵਾਈ ਹੇਠ ਇਕ ਟੀਮ ਨੇ ਜਾਲ ਵਿਛਾ ਕੇ ਬੀਤੇ ਦਿਨ ਹਸਪਤਾਲ ਵਿਚ ਰਾਜੇਸ਼ ਕੁਮਾਰ ਨੂੰ 4 ਹਜ਼ਾਰ ਰੁਪਏ ਦੇ ਨਿਸ਼ਾਨ ਲੱਗੇ ਨੋਟ ਦੇ ਕੇ ਡਰਾਈਵਰ ਜਸਪਾਲ ਸਿੰਘ ਨੂੰ ਦੇਣ ਲਈ ਭੇਜਿਆ, ਜਿਵੇਂ ਹੀ ਜਸਪਾਲ ਸਿੰਘ ਨੇ ਇਹ ਰਾਸ਼ੀ ਫੜੀ ਤਾਂ ਵਿਜੀਲੈਂਸ ਵਿਭਾਗ ਦੀ ਟੀਮ ਨੇ ਤੁਰੰਤ ਕਾਰਵਾਈ ਕਰ ਕੇ ਡਰਾਈਵਰ ਜਸਪਾਲ ਸਿੰਘ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ ਨਿਸ਼ਾਨ ਲੱਗੇ ਨੋਟ ਬਰਾਮਦ ਕਰ ਕੇ ਦੋਸ਼ੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਨੇ ਕਾਰ ਨਾਲ ਦਰੜਿਆ ਦੋਧੀ, ਗੱਡੀ 'ਚੋਂ ਬਰਾਮਦ ਹੋਈ ਸ਼ਰਾਬ ਦੀ ਬੋਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8