ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
Tuesday, Sep 15, 2026 - 10:37 AM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਨਾਲ ਸਬੰਧਤ ਅੰਮ੍ਰਿਤਧਾਰੀ ਸਿੱਖ ਨੌਜਵਾਨ ਅੰਮ੍ਰਿਤਧਾਰੀ ਸਿੰਘ ਨੂੰ ਸਾਊਦੀ ਅਰਬ ਦੀ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰ ਮੁਤਾਬਕ ਨੌਜਵਾਨ ਨੂੰ ਤਿੰਨ ਸਾਲ ਪਹਿਲਾਂ ਦੁਬਈ-ਸਾਊਦੀ ਅਰਬ ਸਰਹੱਦ ’ਤੇ ਇੱਕ ਟਰੱਕ ਵਿੱਚੋਂ ਡਰੱਗਜ਼ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ।
ਇਹ ਵੀ ਪੜ੍ਹੋ- ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ
ਪਰਿਵਾਰ ਦਾ ਦਾਅਵਾ ਹੈ ਕਿ ਅੰਮ੍ਰਿਤਧਾਰੀ ਸਿੰਘ ਦਾ ਇਸ ਮਾਮਲੇ ਨਾਲ ਕੋਈ ਸਿੱਧਾ ਸਬੰਧ ਨਹੀਂ ਸੀ ਅਤੇ ਉਸ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਪਰਿਵਾਰ ਅਨੁਸਾਰ ਜਿਸ ਵਿਅਕਤੀ ’ਤੇ ਨਸ਼ਾ ਤਸਕਰੀ ਨਾਲ ਜੁੜੇ ਹੋਣ ਦਾ ਦੋਸ਼ ਸੀ, ਉਹ ਉਨ੍ਹਾਂ ਦਾ ਪੁੱਤਰ ਨਹੀਂ, ਸਗੋਂ ਕੋਈ ਹੋਰ ਵਿਅਕਤੀ ਸੀ। ਪਰਿਵਾਰ ਨੇ ਦੱਸਿਆ ਕਿ ਫਾਂਸੀ ਦੀ ਸਜ਼ਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਮਾਸੂਮ ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਅਪੀਲ ਕੀਤੀ ਹੈ ਕਿ ਕੂਟਨੀਤਿਕ ਪੱਧਰ ’ਤੇ ਸਾਊਦੀ ਅਰਬ ਸਰਕਾਰ ਨਾਲ ਸੰਪਰਕ ਕਰਕੇ ਨੌਜਵਾਨ ਦੀ ਜਾਨ ਬਚਾਉਣ ਲਈ ਹਰ ਸੰਭਵ ਕਾਨੂੰਨੀ ਅਤੇ ਕੂਟਨੀਤਿਕ ਯਤਨ ਕੀਤਾ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਨਿਰਦੋਸ਼ ਹੈ ਅਤੇ ਉਸ ਨੂੰ ਬਿਨਾਂ ਪੂਰੇ ਤੱਥਾਂ ਦੀ ਜਾਂਚ ਦੇ ਸਜ਼ਾ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
ਮਾਸੂਮ ਬੱਚਿਆਂ ਨੂੰ ਪਿਤਾ ਦੀ ਵਾਪਸੀ ਦੀ ਉਡੀਕ
ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਤਸਵੀਰਾਂ ਵਿੱਚ ਪਰਿਵਾਰਕ ਮੈਂਬਰਾਂ ਦਾ ਦਰਦ ਸਾਫ਼ ਦਿਖਾਈ ਦੇ ਰਿਹਾ ਹੈ। ਇੱਕ ਤਸਵੀਰ ਵਿੱਚ ਬੱਚਾ ਆਪਣੇ ਪਿਤਾ ਦੀ ਤਸਵੀਰ ਨੂੰ ਚੁੰਮਦਾ ਨਜ਼ਰ ਆ ਰਿਹਾ ਹੈ, ਜਦਕਿ ਮਾਂ ਵੀ ਭਾਵੁਕ ਹੋਈ ਦਿਖਾਈ ਦਿੰਦੀ ਹੈ। ਪਰਿਵਾਰ ਨੇ ਸਰਕਾਰਾਂ ਤੋਂ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਦਖ਼ਲਅੰਦਾਜ਼ੀ ਕਰਕੇ ਫਾਂਸੀ ਦੀ ਕਾਰਵਾਈ ਰੋਕਣ ਅਤੇ ਨੌਜਵਾਨ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
