ਅੰਮ੍ਰਿਤਪਾਲ ਦੇ ਮਾਤਾ-ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
Friday, Apr 05, 2024 - 11:13 AM (IST)
ਅੰਮ੍ਰਿਤਸਰ (ਸਰਬਜੀਤ)-ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਅੰਦਰ ਚੇਤਨਾ ਪੈਦਾ ਕਰਨ ਲਈ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਚੇਤਨਾ ਮਾਰਚ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਬੰਦੀ ਸਿੱਖਾਂ ਦੇ ਪਰਿਵਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8