ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਧਰਨਾ ਦੇਣ ਦੀ ਕੌਸ਼ਿਸ਼ ਨੂੰ ਪੁਲਸ ਨੇ ਕੀਤਾ ਨਾਕਾਮ, ਇਕ ਹਿਰਾਸਤ ’ਚ

03/21/2023 11:14:42 AM

ਗੁਰਦਾਸਪੁਰ (ਹਰਮਨ, ਵਿਨੋਦ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਗੁਰਦਾਸਪੁਰ ਦੇ ਪਿੰਡ ਸੋਹਲ ਨੇੜੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਧਰਨਾ ਦੇਣ ਦੀ ਕੌਸ਼ਿਸ਼ ਨੂੰ ਪੁਲਸ ਨੇ ਨਾਕਾਮ ਕਰ ਦਿੱਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਦੇ ਕੁਝ ਸਮਰਥਕ ਪਿੰਡ ਸੋਹਲ ਨੇੜੇ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ, ਜਿਸ ਦੀ ਜਾਣਕਾਰੀ ਮਿਲਦੇ ਹੀ ਐੱਸ. ਐੱਸ. ਪੀ. ਦਾਯਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਅਤੇ ਹੋਰ ਅਧਿਕਾਰੀਆਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਨੂੰ ਸ਼ਾਂਤ ਕੀਤਾ। ਇਸ ਮਾਮਲੇ ’ਚ ਦਿਲਬਾਗ ਸਿੰਘ ਨਾਮਕ ਵਿਅਕਤੀ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਵੀ ਲਿਆ ਗਿਆ ਹੈ।

ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ

ਦੱਸ ਦਈਏ ਕਿ ਹਾਈਵੇ ਜਾਮ ਕਰਨ ਦਾ ਸੱਦਾ ਦੇਣ ਵਾਲੇ ਸਾਡਾ ਪੰਜਾਬ ਫੈੱਡਰੇਸ਼ਨ ਦੇ ਮੁਖੀ ਇੰਦਰਪਾਲ ਸਿੰਘ ਨੂੰ ਪੁਲਸ ਨੇ ਸਵੇਰੇ ਹੀ ਉਸ ਦੇ ਘਰ ’ਚ ਹੀ ਨਜ਼ਰਬੰਦ ਕਰ ਦਿੱਤਾ ਸੀ। ਇਸ ਮੌਕੇ ਡੀ. ਐੱਸ. ਪੀ. ਰਾਜਵੀਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਸ਼ਰਾਰਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਧਾਰਾ 144 ਦੇ ਚੱਲਦਿਆਂ ਕਿਸੇ ਨੂੰ ਵੀ ਧਰਨਾ ਪ੍ਰਦਰਸ਼ਨ ਕਰਨ ਦੀ ਵੀ ਇਜਾਜ਼ਤ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਝੂਠੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰ ਬਾਰੇ ਜਾਣਕਾਰੀ ਹੋਵੇ ਤਾਂ ਪੁਲਸ ਨੂੰ ਸੂਚਿਤ ਕਰੋ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News