ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਪੇਸ਼, ਤਿੰਨ ਦਿਨ ਦਾ ਮਿਲਿਆ ਪੁਲਸ ਰਿਮਾਂਡ

03/24/2023 6:36:14 PM

ਅਜਨਾਲਾ (ਗੁਰਜੰਟ)- ਵਾਰਿਸ ਪੰਜਾਬੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਖ਼ਿਲਾਫ਼ ਅਜਨਾਲਾ ਥਾਣੇ 'ਚ ਮਿਤੀ 24 ਫ਼ਰਵਰੀ ਨੂੰ ਦਰਜ ਹੋਈ ਐੱਫ਼. ਆਈ. ਆਰ ਦਰਜ ਕੀਤੀ ਗਈ ਸੀ। ਅੱਜ ਅੰਮ੍ਰਿਤਪਾਲ ਦੇ ਦੋਵੇਂ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਭਾਰੀ ਪੁਲਸ ਫੋਰਸ ਅਤੇ ਪੈਰਾ ਮਿਲਟਰੀ ਦੀ ਨਿਗਰਾਨੀ ਹੇਠ ਅਜਨਾਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।

ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ

ਜਿੱਥੇ ਕਿ ਮਾਣਯੋਗ ਅਦਾਲਤ ਵੱਲੋਂ ਇਨ੍ਹਾਂ ਦੋਹਾਂ ਵਿਅਕਤੀਆਂ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਰਿਤੂ ਰਾਜ ਸਿੰਘ ਨੇ ਦੱਸਿਆ ਕਿ ਬੀਤੀ 22 ਫਰਵਰੀ ਨੂੰ ਅਜਨਾਲਾ 'ਚ ਵਾਪਰੀ ਘਟਨਾ ਕਾਂਡ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਧਾਰਾ 307,427,353 ਅਤੇ 506 ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਅਧੀਨ ਅੱਜ ਦੋਵਾਂ ਵਿਅਕਤੀਆਂ ਨੂੰ ਅਜਨਾਲਾ ਦੀ ਮਾਣਯੋਗ ਕੋਰਟ 'ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਇਨ੍ਹਾਂ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ ਅਤੇ 27 ਮਾਰਚ ਨੂੰ ਫਿਰ ਤੋਂ ਮਾਣਯੋਗ ਕੋਰਟ ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਡਰੋਨ ਰਾਹੀਂ ਸਰਹੱਦ ਪਾਰ ਸੁੱਟੇ ਹਥਿਆਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News