ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ''ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

Saturday, Apr 25, 2026 - 01:03 PM (IST)

ਅੰਮ੍ਰਿਤਪਾਲ  ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ''ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਸਰ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਨੇ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।  ਦੱਸ ਦੇਈਏ ਕਿ ਅੰਮ੍ਰਿਤਪਾਲ  ਦਾ ਦੋ ਦਿਨਾਂ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ, ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਪੁਲਸ ਵੱਲੋਂ ਇਸ ਵਾਰ ਵਾਧੂ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

NSA ਖ਼ਤਮ ਹੋਣ ਮਗਰੋਂ ਕਾਰਵਾਈ ਤੇਜ਼ 

ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਨਜ਼ਰਬੰਦੀ 22 ਅਪ੍ਰੈਲ ਨੂੰ ਖ਼ਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਪੁਲਸ ਨੇ ਪੁਰਾਣੇ ਕੇਸਾਂ ਵਿੱਚ ਕਾਰਵਾਈ ਤੇਜ਼ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਕੀ ਹੈ ਅਜਨਾਲਾ ਮਾਮਲਾ? 

ਇਹ ਮਾਮਲਾ ਫਰਵਰੀ 2023 ਦਾ ਹੈ, ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਥਾਣੇ 'ਤੇ ਧਾਵਾ ਬੋਲਿਆ ਸੀ। ਇਸ ਦੌਰਾਨ ਬੈਰੀਕੇਡ ਤੋੜੇ ਗਏ ਅਤੇ ਪੁਲਸ ਨਾਲ ਝੜਪ ਹੋਈ ਸੀ। ਇਸ ਸਬੰਧੀ ਦਰਜ ਐਫਆਈਆਰ ਨੰਬਰ 39 'ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਅਨੁਸਾਰ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ। ਉਸ 'ਤੇ ਕਤਲ ਦੀ ਕੋਸ਼ਿਸ਼ (ਧਾਰਾ 307), ਸਰਕਾਰੀ ਕਰਮਚਾਰੀਆਂ 'ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਕਰਨ ਵਰਗੇ ਗੰਭੀਰ ਇਲਜ਼ਾਮ ਲਗਾਏ ਗਏ ਹਨ, ਅਦਾਲਤ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਕਰੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News