ਅੰਮ੍ਰਿਤਪਾਲ ਸਿੰਘ ਤੇ ਸਾਥੀ ਭੁੱਖ ਹੜਤਾਲ ਛੱਡ ਕੇ ਆਪਣਾ ਸੰਘਰਸ਼ ਜਾਰੀ ਰੱਖਣ : ਗਿਆਨੀ ਰਘਬੀਰ ਸਿੰਘ

Saturday, Feb 24, 2024 - 12:47 PM (IST)

ਅੰਮ੍ਰਿਤਪਾਲ ਸਿੰਘ ਤੇ ਸਾਥੀ ਭੁੱਖ ਹੜਤਾਲ ਛੱਡ ਕੇ ਆਪਣਾ ਸੰਘਰਸ਼ ਜਾਰੀ ਰੱਖਣ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ ( ਸਰਬਜੀਤ, ਜ.ਬ.)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ, ਉਸ ਦੇ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ ਧਰਮ ਵਿਚ ਭੁੱਖ-ਹੜਤਾਲ ਦਾ ਕੋਈ ਸੰਕਲਪ ਨਾ ਹੋਣ ਕਾਰਨ ਉਹ ਭੁੱਖ ਹੜਤਾਲ ਛੱਡ ਕੇ ਆਪਣਾ ਸੰਘਰਸ਼ ਜਾਰੀ ਰੱਖਣ। ਇਸ ਦੇ ਨਾਲ ਉਨ੍ਹਾਂ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਭੁੱਖ-ਹੜਤਾਲ ’ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਕੋਈ ਵੀ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ, ਜਿਸ ਕਾਰਨ ਸਰਕਾਰ ਨੂੰ ਤੁਰੰਤ ਉਨ੍ਹਾਂ ਦੀ ਮੁੱਖ ਮੰਗ ਮੰਨ ਕੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਜੇਲ੍ਹ ਵਿਚ ਹੋ ਰਹੇ ਅੱਤਿਆਚਾਰ ਵਿਰੁੱਧ ਡਿਬਰੂਗੜ੍ਹ ਜੇਲ੍ਹ ਵਿਚ ਭੁੱਖ ਹੜਤਾਲ ਰੱਖੀ ਹੋਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨੇ ਵੀ ਅੰਮ੍ਰਿਤਸਰ ਵਿਚ ਭੁੱਖ ਹੜਤਾਲ ਆਰੰਭ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਚਨਾਵਾਂ ਮਿਲੀਆਂ ਹਨ ਕਿ ਕੁਝ ਸਿੱਖ ਨੌਜਵਾਨਾਂ ਨੇ ਅੰਮ੍ਰਿਤਸਰ ਜੇਲ੍ਹ ਵਿਚ ਵੀ ਭੁੱਖ ਹੜਤਾਲ ਰੱਖੀ ਹੈ, ਜਿਨ੍ਹਾਂ ਵਿਚੋਂ ਇਕ ਸਿੱਖ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰੇਕ ਸਿੱਖ ਨੂੰ ਜਬਰ-ਜ਼ੁਲਮ ਦੇ ਵਿਰੁੱਧ ਸੰਘਰਸ਼ ਕਰਨ ਦਾ ਹੱਕ ਹੈ ਪਰ ਭੁੱਖ ਹੜਤਾਲ ਦਾ ਸਿੱਖ ਧਰਮ ਵਿਚ ਕੋਈ ਸੰਕਲਪ ਨਾ ਹੋਣ ਕਾਰਨ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਸਾਥੀਆਂ ਤੇ ਪਰਿਵਾਰ ਨੂੰ ਭੁੱਖ ਹੜਤਾਲ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੀ ਕੌਮ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਹੈ ਅਤੇ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਦੀ ਜ਼ਿੰਦਗੀ ਕੌਮੀ ਅਮਾਨਤ ਹੈ।

ਇਹ ਵੀ ਪੜ੍ਹੋ :  ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News