ਖ਼ਾਲਸਾ ਵਹੀਰ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਸ ਕਮਿਸ਼ਨਰ ਦਫ਼ਤਰ ਪਹੁੰਚੀਆਂ ਹਿੰਦੂ ਜਥੇਬੰਦੀਆਂ

Tuesday, Nov 22, 2022 - 03:46 PM (IST)

ਖ਼ਾਲਸਾ ਵਹੀਰ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਸ ਕਮਿਸ਼ਨਰ ਦਫ਼ਤਰ ਪਹੁੰਚੀਆਂ ਹਿੰਦੂ ਜਥੇਬੰਦੀਆਂ

ਅੰਮ੍ਰਿਤਸਰ (ਗੁਰਿੰਦਰ ਸਾਗਰ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ 23 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਇਕ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ ਜਿਸ ’ਚ ਵੱਖ-ਵੱਖ ਥਾਵਾਂ ’ਤੇ ਪੜਾਅ ਕਰਦੇ ਹੋਏ ਧਾਰਮਿਕ ਸਮਾਗਮ ’ਚ ਅੰਮ੍ਰਿਤਪਾਣ ਕਰਨ ਲਈ ਅਪੀਲ ਕੀਤੀ ਜਾਵੇਗੀ। ਇਸ ਦੇ ਚਲਦੇ ਹਿੰਦੂ ਜਥੇਬੰਦੀਆਂ ਅੱਜ ਅੰਮ੍ਰਿਤਸਰ ਪੁਲਸ ਕਮਿਸ਼ਨਰ ਨੂੰ ਮੰਗ-ਪੱਤਰ ਦੇਣ ਪਹੁੰਚੀਆਂ। ਇਸ ਦੌਰਾਨ ਉਨ੍ਹਾਂ ਨੇ ਏ.ਡੀ.ਸੀ.ਪੀ ਜੀ.ਐੱਸ ਵਾਲੀਆ ਨੂੰ ਮੰਗ-ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਜਥੇਬੰਦੀ ਤੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਿੰਨੀ ਵਾਰ ਮਰਜ਼ੀ ਆਉਣ ਪਰ ਉਹ ਆਪਣੇ ਨਾਲ ਹਥਿਆਰ ਬੰਦ ਨੌਜਵਾਨਾਂ ਨੂੰ ਨਾ ਲਿਆਉਣ।

ਇਹ ਵੀ ਪੜ੍ਹੋ- ਘਰ ਦੀ ਰਾਖੀ ਬੈਠੇ ਕੁੱਤੇ ਨੂੰ ਖੁਆਈ ਨਸ਼ੀਲੀ ਚੀਜ਼, 17 ਤੋਲੇ ਸੋਨਾ ਲੈ ਕੇ ਚੋਰ ਹੋਏ ਰਫੂ-ਚੱਕਰ

ਅੰਮ੍ਰਿਤਪਾਲ ਜੋ ਝੂਠੇ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਹਥਿਆਰਾਂ ਸਮੇਤ ਦਾਖ਼ਲ ਹੋ ਰਿਹਾ ਹੈ, ਜਿਸ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ।ਇਸ ਦਾ ਵਿਰੋਧ ਕਰਨ ਲਈ ਉਹ 23 ਤਰੀਕ ਨੂੰ ਅੰਮ੍ਰਿਤਸਰ ਆ ਰਹੇ ਹਨ।ਇਸ ਦਾ ਵਿਰੋਧ ਕਰਨ ਲਈ ਸਨਾਤਨ ਮਹਾਂਸਭਾ ਅਤੇ ਸ਼ਿਵ ਸੈਨਾ ਕੇਸਰੀ ਦੇ ਮੁਖੀ ਵਿਪਨ ਨਈਅਰ ਅਤੇ ਕੌਮੀ ਪ੍ਰਧਾਨ ਸ. ਸ਼ਿਵ ਸੈਨਾ ਰਾਸ਼ਟਰੀ ਭਗਵਾ ਸੰਗਠਨ ਦੇ ਪੰਕਜ ਦੇਵਾਸਰ ਦੀ ਅਗਵਾਈ ’ਚ ਪੁਲਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਜਿੰਨੀ ਮਰਜ਼ੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਹੀਰ ਲੈ ਕੇ ਜਾ ਸਕਦੇ ਹਨ ਪਰ ਉਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਜਾਂ ਨੌਜਵਾਨਾਂ ਨੂੰ ਭੜਕਾਉਣ ਦੀ ਬਿਆਨਬਾਜ਼ੀ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਅਜਿਹਾ ਕਰਦੇ ਹਨ ਤਾਂ ਆਉਣ ਵਾਲੇ ਸਮੇਂ ’ਚ ਹਿੰਦੂ ਜਥੇਬੰਦੀਆਂ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਵੀ ਕਰ ਸਕਦੀਆਂ ਹਨ।

ਇਸ ਸਬੰਧ ’ਚ ਐੱਸ.ਐੱਚ.ਓ ਅਨਮੋਲਦੀਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿੰਦੂ ਜਥੇਬੰਦੀਆਂ ਵੱਲੋਂ ਏ.ਡੀ.ਸੀ.ਪੀ ਜਗਜੀਤ ਸਿੰਘ ਵਾਲੀਆ ਨੂੰ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ’ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਅਕਾਲ ਤਖ਼ਤ ਸਾਹਿਬ ਪਹੁੰਚਣ ਤੇ ਕਿਸੇ ਵੀ ਤਰੀਕੇ ਨਾਲ ਮਾਹੌਲ ਨੂੰ ਖ਼ਰਾਬ ਨਾ ਹੋਣ ਦਿੱਤਾ ਜਾਵੇ। ਇਸ ਦੇ ਨਾਲ ਖਾਲਿਸਤਾਨ ਦੇ ਨਾਅਰੇ ਨਾਲ ਲਗਣ ਦੇ ਸਬੰਧ ’ਚ ਅਫ਼ਸਰਾਂ ਦੇ ਧਿਆਨ ’ਚ ਲਿਆ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਵਿਆਹ ਸਮਾਗਮ ’ਚ DJ ਦੀ ਧੁਨ ’ਤੇ ਕੱਢੇ ਹਵਾਈ ਫਾਇਰ, ਵੱਜ ਰਹੇ ਲਲਕਾਰੇ, ਕੈਮਰੇ 'ਚ ਕੈਦ ਹੋਇਆ ਦ੍ਰਿਸ਼

ਜ਼ਿਕਰਯੋਗ ਹੈ ਕਿ ਪਿਛਲੀ 30 ਅਕਤੂਬਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਨ ਤਾਂ ਉਨ੍ਹਾਂ ਦੇ ਨਾਲ ਵੱਡੀ ਗਿਣਤੀ ’ਚ ਸਿੱਖ ਨੌਜਵਾਨਾਂ ਅਤੇ ਅੰਮ੍ਰਿਤਪਾਲ ਸਿੰਘ ਦੇ ਹਥਿਆਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਰੋਸ ਪਾਇਆ ਜਾ ਰਿਹਾ ਹੈ। ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਹਥਿਆਰਬੰਦ ਨੌਜਵਾਨਾਂ ਨੂੰ ਨਾਲ ਲੈ ਕੇ ਦਰਬਾਰ ਸਾਹਿਬ ਦੇ ਅੰਦਰ ਆਏ ਸੀ। ਉਸ ਤੋਂ ਬਾਅਦ ਲਗਾਤਾਰ ਕਈ ਰਾਜਨੀਤਿਕ ਲੀਡਰਾਂ ਵੱਲੋਂ ਵੀ ਹੁਣ ਅੰਮ੍ਰਿਤਪਾਲ ਸਿੰਘ ਖਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ


author

Shivani Bassan

Content Editor

Related News