ਅੰਮ੍ਰਿਤਸਰ ’ਚ ਕਾਂਗਰਸ ਨੂੰ ਝਟਕਾ, ਮੇਅਰ ਤੋਂ ਬਾਅਦ 3 ਕੌਂਸਲਰ ‘ਆਪ’ ’ਚ ਹੋਏ ਸ਼ਾਮਲ

02/17/2022 12:14:42 PM

ਅੰਮ੍ਰਿਤਸਰ (ਰਮਨ) - ਪੰਜਾਬ ’ਚ 20 ਫਰਵਰੀ, 2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਅੱਜ ਵੀ ਕਈ ਆਗੂ ਇਕ ਪਾਰਟੀ ਛੱਡ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਕਾਂਗਰਸ ਪਾਰਟੀ ਦੇ ਕਈ ਆਗੂ ਅਤੇ ਵਰਕਰ ਇਸ ਪਾਰਟੀ ਨੂੰ ਛੱਡ ਹੋਰ ਪਾਰਟੀਆਂ ’ਚ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਫਿਰ ਝਟਕਾ ਲੱਗਾ, ਜਦੋਂ ਅੰਮ੍ਰਿਤਸਰ ਤੋਂ ਕੌਂਸਲਰ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੰਮ੍ਰਿਤਸਰ ਤੋਂ ਕੌਂਸਲਰ ਪ੍ਰਿਯੰਕਾ ਸ਼ਰਮਾ, ਗੁਰਜੀਤ ਕੌਰ, ਸਾਬਕਾ ਕੌਂਸਲਰ ਮਨਦੀਪ ਅਹੂਜਾ ਅਤੇ ਕਾਂਗਰਸੀ ਨੇਤਾ ਹਰਨੇਕ ਸਿੰਘ ਨੂੰ ਆਪਣੀ ਪਾਰਟੀ ’ਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਨ੍ਹਾਂ ਨੂੰ ਬਣਦਾ ਮਾਣ ਅਤੇ ਸਨਮਾਨ ਦਿੱਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

 


rajwinder kaur

Content Editor

Related News