ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਰੋਨਾ ਨੇ ਫੜੀ ਰਫ਼ਤਾਰ, 305 ਨਵੇਂ ਮਾਮਲੇ ਆਏ ਸਾਹਮਣੇ
Monday, Jan 10, 2022 - 12:28 AM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ, ਦਲਜੀਤ)-ਕੋਰੋਨਾ ਦੀ ਰਫਤਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੇਜ਼ ਹੁੰਦੀ ਜਾ ਰਹੀ ਹੈ। ਐਤਵਾਰ ਨੂੰ 22 ਡਾਕਟਰ, 2 ਏ. ਐੱਸ. ਆਈਜ਼, 14 ਵਿਦਿਆਰਥੀਆਂ ਸਮੇਤ 305 ਨਵੇਂ ਮਾਮਲੇ ਸਾਹਮਣੇ ਆਏ ਹਨ। ਪਾਜ਼ੇਟਿਵ ਆਈ. ਐੱਮ. ਮਰੀਜ਼ਾਂ ’ਚੋਂ ਜ਼ਿਆਦਾਤਰ ਦੀ ਉਮਰ 46 ਸਾਲ ਤੋਂ ਘੱਟ ਹਨ। ਜ਼ਿਲ੍ਹੇ ’ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 1208 ਹੋ ਗਈ ਹੈ। ਲੋਕਾਂ ਨੇ ਜੇਕਰ ਅਜੇ ਵੀ ਸਾਵਧਾਨੀ ਨਾ ਵਰਤੀ ਤਾਂ ਆਉਣ ਵਾਲੇ ਦਿਨਾਂ ’ਚ ਅੰਮ੍ਰਿਤਸਰ ਵਾਸੀਆਂ ਲਈ ਭਾਰੀ ਮੁਸ਼ਕਿਲ ਖੜ੍ਹੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ
ਜਾਣਕਾਰੀ ਅਨੁਸਾਰ ਇਕ ਪਾਸੇ ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਦੂਜੇ ਪਾਸੇ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਰਾਜਨੀਤਿਕ ਪਾਰਟੀਆਂ ਨਿਯਮਾਂ ਦੀਆਂ ਧੱਜੀਆਂ ਉੱਡਾ ਰਹੀਆਂ ਹਨ ਅਤੇ ਬਿਨਾਂ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਦੇ ਲਗਾਤਾਰ ਰੋਕ ਦੇ ਬਾਵਜੂਦ ਮੀਟਿੰਗ ਕਰ ਰਹੇ ਹਨ। ਉੱਧਰ ਦੂਜੇ ਪਾਸੇ ਕੋਰੋਨਾ ਇਨਫ਼ੈਕਟਿਡ ਦੀ ਗਿਣਤੀ 48715 ਜਾ ਪਹੁੰਚੀ ਹੈ।
ਇਹ ਵੀ ਪੜ੍ਹੋ : ਵਿਰੋਧ ਪ੍ਰਦਰਸ਼ਨ ਦੌਰਾਨ 5,800 ਲੋਕਾਂ ਨੂੰ ਲਿਆ ਗਿਆ ਹਿਰਾਸਤ 'ਚ : ਕਜ਼ਾਕਿਸਤਾਨ
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਮਰੀਜ਼ਾਂ ਨੂੰ ਦਾਖਲ ਕਰਨ ਲਈ ਸਮਰੱਥ ਪ੍ਰਬੰਧ ਕੀਤੇ ਗਏ ਹਨ। ਪ੍ਰਾਈਵੇਟ ਹਸਪਤਾਲਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ ਆਕਸੀਜਨ ਦੀ ਸਮਰੱਥ ਮਾਤਰਾ ਹੈ ਅਤੇ 300 ਤੋਂ ’ਤੇ ਵੈਂਟੀਲੇਟਰ ਵੀ ਐਮਰਜੈਂਸੀ ਲਈ ਰੱਖੇ ਗਏ ਹਨ।
ਇਹ ਵੀ ਪੜ੍ਹੋ : ਵੈਕਸੀਨੇਸ਼ਨ ਸਰਟੀਫਿਕੇਟ 'ਤੇ ਨਹੀਂ ਹੋਵੇਗੀ PM ਮੋਦੀ ਦੀ ਤਸਵੀਰ, ਜਾਣੋਂ ਵਜ੍ਹਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।