328 ਪਾਵਨ ਸਰੂਪਾਂ ਦੇ ਮਾਮਲੇ ''ਚ ਸਤਿਕਾਰ ਕਮੇਟੀ ਫਿਰੋਜ਼ਪੁਰ ਨੇ ਸਕੱਤਰੇਤ ''ਤੇ ਦਿੱਤਾ ਮੰਗ ਪੱਤਰ

10/07/2020 5:35:55 PM

ਅੰਮ੍ਰਿਤਸਰ (ਅਨਜਾਣ) : ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪਿੰਡ ਹੋਲਾਂ ਵਾਲੀ, ਫਿਰੋਜ਼ਪੁਰ ਦੇ ਮੁਖੀ ਭਾਈ ਤਰਸੇਮ ਸਿੰਘ ਤੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦਾ ਇਨਸਾਫ਼ ਦਿਵਾਉਣ ਲਈ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਸੌਂਪਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਕਾਰਜਕਰਨੀ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਜੋ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਗਨਭੇਂਟ ਹੋ ਗਏ ਸਨ ਦਾ ਹਿਸਾਬ ਲੈਣ ਕਿ ਇਹ ਸਰੂਪ ਕਿੱਥੇ ਨੇ, ਕਿਸ ਹਾਲਤ 'ਚ ਨੇ ਤੇ ਕਿਸ ਨੂੰ ਦਿੱਤੇ ਗਏ ਹਨ। 

ਇਹ ਵੀ ਪੜ੍ਹੋ:  ਭਗੌੜੇ ਵਿਅਕਤੀ ਨੂੰ ਫੜ੍ਹਨ ਗਈ ਪੁਲਸ ਪਾਰਟੀ 'ਤੇ ਹਮਲਾ, ਥਾਣੇਦਾਰ ਦੀ ਪਾੜੀ ਵਰਦੀ

ਇਸਦੇ ਇਲਾਵਾ ਵਿਦੇਸ਼ ਭੇਜੇ 450 ਪਾਵਨ ਸਰੂਪ ਜੋ ਸਲਾਭੇ ਗਏ ਸਨ ਬਾਰੇ ਵੀ ਵੀਡੀਓ ਰਾਹੀਂ ਸਾਰੀ ਜਾਣਕਾਰੀ ਸੰਗਤ ਨੂੰ ਸ਼੍ਰੋਮਣੀ ਕਮੇਟੀ ਵਲੋਂ ਜਾਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਅਕਾਲੀ ਫੂਲਾ ਸਿੰਘ ਵਰਗੇ ਜਥੇਦਾਰ ਬਣ ਕੇ ਨਿਰਪੱਖ ਫੈਸਲੇ ਲੈਣ। ਜਿਵੇਂ ਅਕਾਲੀ ਫੂਲਾ ਸਿੰਘ ਵੇਲੇ ਦਾੜਾ ਰੰਗਣ ਤੇ ਮਹਾਰਾਜਾ ਰਣਜੀਤ ਸਿੰਘ ਨੂੰ ਕੋਰੜੇ ਮਾਰਨ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਪਾਵਨ ਸਰੂਪਾਂ ਦੀ ਸਾਂਭ ਸੰਭਾਲ ਨਹੀਂ ਕਰ ਸਕਦੀ ਤੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ ਤਾਂ ਉਹ ਲਾਂਭੇ ਹੋਵੇ ਤੇ ਇਹ ਸੇਵਾ ਸਿੱਖ ਸੰਗਤਾਂ ਨੂੰ ਸੌਂਪੇ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਕਾਰਜਕਾਰਨੀ ਕਮੇਟੀ ਨੇ ਸ਼ੁਰੂ ਕੀਤੀ ਧਾਰਮਿਕ ਸਜ਼ਾ


Baljeet Kaur

Content Editor

Related News