ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਬਰਾਮਦ

Thursday, Aug 30, 2018 - 03:52 PM (IST)

ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਬਰਾਮਦ

ਅੰਮ੍ਰਿਤਸਰ (ਇੰਦਰਜੀਤ) : ਐਕਸਾਈਜ਼ ਤੇ ਟੈਕਸੇਸ਼ਨ ਮੋਬਾਈਲ ਵਿੰਗ ਵਲੋਂ 394 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਮੁਤਾਬਕ ਬੀਤੀ ਰਾਤ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਸਹਾਇਕ ਕਮਿਸ਼ਨਰ ਐੱਚ. ਐੱਸ. ਬਾਜਵਾ ਦੀ ਅਗਵਾਈ 'ਚ ਵਿਭਾਗ ਦੇ ਅਧਿਕਾਰੀਆਂ ਨੇ ਫੋਕਲ ਪੁਆਇੰਟ 'ਤੇ ਨਾਕਾਬੰਦੀ ਦੇ ਦੌਰਾਨ ਗੋਦਾਮ ਦੀ ਤਲਾਸ਼ੀ ਲੈ ਕੇ ਉਸ 'ਚੋਂ 394 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਵਿਭਾਗ ਨੇ ਸ਼ਰਾਬ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।


Related News