ਭਾਈ ਮੰਡ ਵੀ ਭਾਈ ਦਾਦੂਵਾਲ ਵਾਂਗ ਜਥੇਦਾਰੀ ਤੋਂ ਅਸਤੀਫ਼ਾ ਦੇਣ : ਭਾਈ ਰਣਜੀਤ ਸਿੰਘ

08/25/2020 5:51:00 PM

ਅੰਮ੍ਰਿਤਸਰ (ਅਨਜਾਣ ): ਸਰਬੱਤ ਖ਼ਾਲਸਾ ਵਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ  ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਅਸਤੀਫ਼ੇ ਦਾ ਸਵਾਗਤ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਰਬੱਤ ਖ਼ਾਲਸਾ ਜਥੇਦਾਰਾਂ ਦੀ ਆਪਸੀ ਪਾਟੋਧਾੜ ਕਾਰਨ ਭਾਈ ਅਮਰੀਕ ਸਿੰਘ ਅਜਨਾਲਾ ਪਹਿਲਾਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਚੁੱਕੇ ਹਨ। 

ਇਹ ਵੀ ਪੜ੍ਹੋ : ਅਸਲਾ ਲਾਇਸੈਂਸ ਲੈਣ ਵਾਲਿਆਂ ਲਈ ਨਵਾਂ ਹੁਕਮ ਜਾਰੀ , ਕਰਨਾ ਪਵੇਗਾ ਇਹ ਪੁੰਨ ਦਾ ਕੰਮ

ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਵੀ ਪੰਥ 'ਚੋਂ ਸਾਖ਼ ਖੁੱਸ ਚੁੱਕੀ ਹੈ। ਹੁਣ ਉਨ੍ਹਾਂ ਨੂੰ ਵੀ ਭਾਈ ਦਾਦੂਵਾਲ ਵਾਂਗ ਜਥੇਦਾਰੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਤਾਂ ਜੋ ਸ਼੍ਰੋਮਣੀ ਕਮੇਟੀ ਵੱਲੋਂ ਥਾਪੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹੀ ਕੌਮ ਦੇ ਹਰ ਮਸਲੇ ਉੱਤੇ ਜਵਾਬਦੇਹ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਥੇਦਾਰ ਮੰਡ ਦੇ ਅਸਤੀਫ਼ੇ ਨਾਲ਼ ਦੋ-ਦੋ ਜਥੇਦਾਰਾਂ ਵਾਲ਼ੀ ਦੁਬਿਧਾ ਪੰਥ 'ਚੋਂ ਖ਼ਤਮ ਹੋ ਜਾਏਗੀ। ਉਨ੍ਹਾਂ ਕਿਹਾ ਕਿ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਨੇ ਪੰਥਕ ਸਫ਼ਾਂ 'ਚ ਚਾਹੇ ਬੇਹੱਦ ਸੇਵਾ ਨਿਭਾਈ ਹੈ, ਸੰਘਰਸ਼ ਕਰਦਿਆਂ ਜੇਲਾਂ ਕੱਟੀਆਂ ਹਨ ਪਰ ਤਖ਼ਤਾਂ ਦੀ ਜਥੇਦਾਰੀ ਦੇ ਮਾਮਲੇ 'ਚ ਇਹ ਤਿੰਨੋਂ ਕੌਮ ਨੂੰ ਯੋਗ ਅਗਵਾਈ ਦੇਣ 'ਚ ਅਸਫ਼ਲ ਰਹੇ ਹਨ।

ਇਹ ਵੀ ਪੜ੍ਹੋ :  ਨੌਜਵਾਨ ਦੀ ਕਰਤੂਤ : ਪਹਿਲਾਂ ਝੂਟੀਆਂ ਪਿਆਰ ਦੀਆਂ ਪੀਂਘਾਂ ਫਿਰ ਮਿਟਾਈ ਹਵਸ


Baljeet Kaur

Content Editor

Related News