ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਰੋਕਣ ''ਤੇ ਭੜਕੇ ਕਿਸਾਨ ਆਗੂ

10/26/2020 4:56:47 PM

ਅੰਮ੍ਰਿਤਸਰ (ਦਲਜੀਤ ਸ਼ਰਮਾ) : ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 26ਵੇਂ ਦਿਨ ਜਨਾਨੀਆਂ ਨੇ ਭਰਵੀਂ ਸ਼ਮੂਲੀਅਤ ਕਰਕੇ ਅੰਦੋਲਨਕਾਰੀ ਕਿਸਾਨਾਂ ਦਾ ਹੌਂਸਲਾ ਵਧਾਇਆ। ਧਰਨਾ ਲਗਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਬਚਿੱਤਰ ਸਿੰਘ ਕੋਟਲਾ ਤੇ ਹਰਜੀਤ ਸਿੰਘ ਝੀਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਵਲੋਂ ਮਾਲ ਗੱਡੀਆਂ ਲਈ ਦਿੱਤੇ ਰਸਤੇ 'ਤੇ ਗੱਡੀਆਂ ਚਲਾਉਣ ਤੋਂ ਮਨ੍ਹਾ ਕਰਕੇ ਪੰਜਾਬੀਆਂ ਨੂੰ ਚੁਣੌਤੀ ਦਿੱਤੀ ਹੈ ਤੇ ਪੰਜਾਬ ਦੇ ਲੋਕ ਉਸ ਨੂੰ ਖਿੜੇ ਮੱਥੇ ਕਬੂਲ ਕਰਦੇ ਹਨ। 

ਇਹ ਵੀ ਪੜ੍ਹੋ : ਰੋਜ਼ੀ ਰੋਟੀ ਕਮਾਉਣ ਦੁਬਾਈ ਗਏ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਕਾਰਵਾਈ ਕਰਕੇ ਕਿਸਾਨ ਅੰਦੋਲਨ ਨੂੰ ਅਣਗੌਲਿਆਂ ਕਰਨ ਦਾ ਸੁਨੇਹਾ ਦਿੱਤਾ ਹੈ ਤੇ ਆਪਣਾ ਘਿਣਾਉਣਾ ਚਿਹਰਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਲਹਿਰ ਤੇ ਪੰਜਾਬੀ ਇਸ ਦਾ ਢੁਕਵਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਵਪਾਰੀਆਂ ਦੇ ਨੇੜੇ ਆਉਣ ਤੋਂ ਖ਼ਫ਼ਾ ਹੋ ਕੇ ਮੋਦੀ ਸਰਕਾਰ ਇਹ ਪੈਂਤੜਾ ਅਪਣਾ ਰਹੀ ਹੈ। ਇਸ ਫ਼ੈਸਲੇ ਨਾਲ ਆਰ. ਐੱਸ. ਐੱਸ. ਤੇ ਉਸ ਦੇ ਸਿਆਸੀ ਵਿੰਗ ਭਾਜਪਾ ਦੀ ਪੰਜਾਬ ਪ੍ਰਤੀ ਨਫ਼ਰਤ ਜੱਗ ਜ਼ਾਹਰ ਹੁੰਦੀ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਲੰਬੀ ਲੜਾਈ ਲੜਨ ਲਈ ਤਿਆਰ ਰਹਿਣ ਲਈ ਆਖਿਆ।

ਇਹ ਵੀ ਪੜ੍ਹੋ :  ਭਾਈ ਲੌਂਗੋਵਾਲ ਦਾ ਵੱਡਾ ਬਿਆਨ, ਕਿਹਾ-ਧਰਨੇ 'ਤੇ ਬੈਠੇ ਲੋਕ ਕਰਦੇ ਹਨ ਨਸ਼ੇ (ਵੀਡੀਓ)

Baljeet Kaur

This news is Content Editor Baljeet Kaur