ਅੰਮ੍ਰਿਤਸਰ ’ਚ ਹੋਇਆ ਕੋਰੋਨਾ ਬਲਾਸਟ, 20 ਕੇਸ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ’ਚ ਐਕਟਿਵ ਕੇਸ ਹੋਏ 86

07/21/2022 2:23:43 PM

ਅੰਮ੍ਰਿਤਸਰ (ਦਲਜੀਤ)- ਇਕ ਵਾਰ ਫਿਰ ਤੋਂ ਅੰਮ੍ਰਿਤਸਰ ਵਿਚ ਕੋਰੋਨਾ ਦਾ ਬਲਾਸਟ ਹੋਇਆ ਹੈ। ਤਕਰੀਬਨ 2 ਮਹੀਨਿਆਂ ਤੋਂ ਬਾਅਦ ਇਕ ਸਾਰ 20 ਕੋਰੋਨਾ ਦੇ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਰਾਹਤ ਭਰੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿਚ 7 ਮਰੀਜ਼ ਕੋਰੋਨਾ ਦੀ ਬੀਮਾਰੀ ਵਿਚ ਤੰਦਰੁਸਤ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਨੂੰ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਲਾਉਣ ਦੀ ਅਪੀਲ ਕੀਤੀ ਹੈ। ਜਾਣਕਾਰੀ ਅਨੁਸਾਰ ਕੋਰੋਨਾ ਦੀ ਮਹਾਮਾਰੀ ਦੁਬਾਰਾ ਮੀਂਹ ਦੇ ਮੌਸਮ ਵਿਚ ਆਪਣੇ ਪੈਰ ਪਸਾਰ ਰਹੀ ਹੈ। ਸਿਹਤ ਵਿਭਾਗ ਵਲੋਂ ਪਿਛਲੇ 24 ਘੰਟਿਆਂ ਵਿਚ 1500 ਦੇ ਕਰੀਬ ਟੈਸਟ ਕੀਤੇ ਗਏ, ਜਿਨ੍ਹਾਂ ਵਿਚ 20 ਮਾਮਲੇ ਪਾਜ਼ੇਟਿਵ ਆਏ ਹਨ।

ਪੜ੍ਹੋ ਇਹ ਵੀ ਖ਼ਬਰ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

ਇਹ ਸਾਰੇ ਮਾਮਲੇ ਨਵੇਂ ਹਨ। ਇਸ ਤੋਂ ਇਲਾਵਾ ਇਲਾਹਾਬਾਦ ਜ਼ਿਲ੍ਹੇ ਵਿਚ ਹੁਣ ਐਕਟਿਵ ਕੇਸਾਂ ਦੀ ਗਿਣਤੀ 86 ਹੈ। ਇਨ੍ਹਾਂ ਮਾਮਲਿਆਂ ਵਿਚੋਂ ਇਕ ਵਿਅਕਤੀ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਹੈ। ਸਾਰੇ ਮਰੀਜ਼ਾਂ ਦੀ ਹਾਲਤ ਸਥਿਰ ਹੈ ਪਰ ਵੱਧ ਰਹੇ ਮਾਮਲੇ ਲੋਕਾਂ ਨੂੰ ਦਹਿਸ਼ਤ ਵਿਚ ਪਾ ਰਹੇ ਹਨ। ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰੋਂ ਬਾਹਰ ਨਿਕਲਦੇ ਸਮੇਂ ਉਹ ਮਾਸਕ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਅਤੇ ਬਾਕੀ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਦੀ ਵਿਸ਼ੇਸ ਵਾਰਡਾਂ ਵੀ ਬਣਾਈਆਂ ਗਈਆਂ ਹਨ, ਜਿੱਥੇ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। 

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ

ਉਧਰ ਦੂਸਰੇ ਪਾਸੇ ਸਾਬਕਾ ਜ਼ਿਲ੍ਹਾ ਟੀ. ਬੀ. ਅਫ਼ਸਰ ਅਤੇ ਸ਼ਹਿਰ ਦੇ ਛਾਤੀ ਰੋਗ ਮਾਹਿਰ ਡਾ. ਨਰੇਸ਼ ਚਾਵਲਾ ਨੇ ਕਿਹਾ ਕਿ ਮੌਸਮ ਦੇ ਬਦਲਾਅ ਕਾਰਨ ਖਾਂਸੀ, ਜ਼ੁਕਾਮ, ਬੁਖ਼ਾਰ ਦੇ ਮਾਮਲੇ ਵੱਧ ਸਾਹਮਣੇ ਆ ਰਹੇ ਹਨ, ਜਿਨ੍ਹਾਂ ਮਰੀਜ਼ਾਂ ਨੂੰ ਇਹ ਸਮੱਸਿਆ ਹੈ ਉਨ੍ਹਾਂ ਨੂੰ ਤੁਰੰਤ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ। ਕੋਰੋਨਾ ਦਾ ਸਮੇਂ ਸਿਰ ਕਰਵਾਇਆ ਗਿਆ ਇਲਾਜ ਮਰੀਜ਼ਾਂ ਦੇ ਲਈ ਸਹੀ ਸਾਬਿਤ ਹੁੰਦਾ ਹੈ। ਪਿਛਲੇ ਸਮੇਂ ਦੌਰਾਨ ਕੋਰੋਨਾ ਦਾ ਅਸਰ ਕਾਫੀ ਤੇਜ਼ ਸੀ ਅਤੇ ਮਰੀਜ਼ਾਂ ਦੀ ਮੌਤ ਦਰ ਵਿਚ ਕਾਫੀ ਵਾਧਾ ਹੋ ਰਿਹਾ ਸੀ ਪਰੰਤੂ ਹੁਣ ਟੀਕਾਕਰਨ ਦੀ ਪ੍ਰਕਿਰਿਆ ਵੱਧ ਲੋਕਾਂ ਨੂੰ ਲੱਗੀ ਹੋਣ ਦੇ ਕਾਰਨ ਉਨ੍ਹਾਂ ਦੇ ਅੰਦਰ ਯੂਨਿਟੀ ਬਣੀ ਹੋਈ ਹੈ, ਜਿਸ ਦੇ ਕਾਰਨ ਮੌਤ ਦਰ ਕਾਫੀ ਘੱਟ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ 

ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ ਟੀਕਾਕਰਨ ਦੀ ਪ੍ਰਕਿਰਿਆ
ਜ਼ਿਲ੍ਹੇ ਵਿਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਪ੍ਰਕਿਰਿਆ ਜ਼ੋਰਾਂ-ਸ਼ੋਰਾਂ ਤੋਂ ਸ਼ੁਰੂ ਤੋਂ ਲੈ ਕੇ ਅਜੇ ਤੱਕ ਚਲਾਈ ਜਾ ਰਹੀ ਹੈ। ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇੱਥੇ ਪਹਿਲੀ ਡੋਜ਼ 96 ਫੀਸਦੀ ਅਤੇ ਦੂਸਰੀ ਡੋਜ਼ 82 ਫੀਸਦੀ ਲੋਕਾਂ ਨੂੰ ਲਾਈ ਜਾ ਚੁੱਕੀ ਹੈ। ਇਸੇ ਤਰ੍ਹਾਂ 15 ਤੋਂ 18 ਸਾਲ ਦੇ ਬੱਚਿਆ ਨੂੰ 44 ਫੀਸਦੀ ਡੋਜ਼ ਲਾਈ ਗਈ ਹੈ। 12 ਤੋਂ 14 ਸਾਲ ਦੇ ਬੱਚਿਆ ਨੂੰ 34 ਫੀਸਦੀ ਡੋਜ਼ ਲਾਈ ਗਈ ਹੈ। ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਲਗਾਤਾਰ ਜਾਗਰੂਕ ਕਰਕੇ ਟੀਕਾਕਰਨ ਦੀ ਪ੍ਰਕਿਰਿਆ ਵਧਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ADGP ਪ੍ਰਮੋਦ ਬਾਨ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 


rajwinder kaur

Content Editor

Related News