ਫੈਕਟਰੀ ’ਚ ਅੱਗ ਲੱਗਣ ਨਾਲ ਲੱਖਾਂ ਦਾ ਕੱਪੜਾ ਸੜ ਕੇ ਹੋਇਆ ਸੁਆਹ, 1 ਘੰਟੇ ਬਾਅਦ ਅੱਗ ’ਤੇ ਪਾਇਆ ਕਾਬੂ

07/17/2022 5:38:23 PM

ਅੰਮ੍ਰਿਤਸਰ (ਰਮਨ)- ਸ਼ੁੱਕਰਵਾਰ ਨੂੰ ਬਟਾਲਾ ਰੋਡ ਸਥਿਤ ਗਲੀ ਤੁੰਗਪਾਈ ਸਥਿਤ ਕੱਪੜੇ ਵਾਲੀ ਫੈਕਟਰੀ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ, ਜਿਸ ਤੋਂ ਬਾਅਦ ਫੈਕਟਰੀ ਦੇ ਅੰਦਰ ਪਿਆ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫੈਕਟਰੀ ਮਾਲਕ ਮੁਕੇਸ਼ ਕਪੂਰ ਅਨੁਸਾਰ ਅੱਗ ਲੱਗਣ ਨਾਲ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਵਿਚ ਮਸ਼ੀਨਾਂ, ਕੱਪੜਾ, ਸਾਲ ਅਤੇ ਹੋਰ ਸਾਮਾਨ ਵੀ ਸ਼ਾਮਲ ਸੀ। ਘਟਨਾ ਦੇਰ ਰਾਤ ਵੀਰਵਾਰ 12:30 ਵਜੇ ਦੀ ਹੈ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਅੱਗ ਨੂੰ ਦੇਖ ਕੇ ਆਲੇ-ਦੁਆਲੇ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਗਿਆ, ਜਿਸ ਦੌਰਾਨ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਰਾਤ 12:46 ’ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ 12:57 ’ਤੇ ਟਾਊਨ ਹਾਲ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ, ਜਿਸ ਤੋਂ ਬਾਅਦ ਇਕ ਵਜੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਦੀ ਗੱਡੀ ਪੁੱਜ। ਦੋਵਾਂ ਗੱਡੀਆਂ ਵਲੋਂ ਅੱਗ ’ਤੇ ਕਾਬੂ ਨਹੀਂ ਪਾਇਆ ਗਿਆ, ਜਿਸ ਤੋਂ ਬਾਅਦ 1:20 ’ਤੇ ਸਿਵਲ ਲਾਈਨ ਫਾਇਰ ਬ੍ਰਿਗੇਡ ਦੀ ਗੱਡੀ ਵੀ ਬੁਲਾਈ ਗਈ। ਤਿੰਨਾਂ ਗੱਡੀਆਂ ਦੇ ਅਮਲੇ ਵਲੋਂ ਜੱਦੋ-ਜਹਿਦ ਕਰਨ ਬਾਅਦ ਕਰੀਬ ਰਾਤ 2 ਵਜੇ ਅੱਗ ’ਤੇ ਕਾਬੂ ਪਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਸਬੰਧਤ ਥਾਣਾ ਦੇ ਮੁੱਖੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ।

ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’

rajwinder kaur

This news is Content Editor rajwinder kaur