ਕਿਸਾਨਾਂ ਨਾਲ ਧੱਕਾ ਨਹੀ ਹੋਣ ਦਿਆਂਗੇ : ਤਲਬੀਰ ਗਿੱਲ

09/25/2020 4:32:52 PM

ਅੰਮ੍ਰਿਤਸਰ (ਛੀਨਾ): ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਧੱਕਾ ਨਹੀਂ ਹੋਣ ਦੇਵੇਗਾ ਚਾਹੇ ਕੋਈ ਵੀ ਕੁਰਬਾਨੀ ਕਿਉ ਨਾ ਦੇਣੀ ਪਵੇ। ਇਹ ਵਿਚਾਰ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਅੱਜ ਗੋਲਡਨ ਗੇਟ ਵਿਖੇ ਪਾਰਟੀ ਹਾਈਕਮਾਨ ਦੇ ਹੁਕਮਾ ਮੁਤਾਬਕ ਕਿਸਾਨਾਂ ਦੇ ਹੱਕ 'ਚ ਚੱਕਾ ਜਾਮ ਕਰਨ ਦੌਰਾਨ ਅਕਾਲੀ ਆਗੂਆਂ, ਵਰਕਰਾਂ ਤੇ ਹਲਕਾ ਨਿਵਾਸੀਆ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਅਕਾਲੀ ਦਲ ਕਿਸਾਨਾਂ ਦੇ ਨਾਲ ਮਿੱਲ ਕੇ ਪੂਰਾ ਸੰਘਰਸ਼ ਕਰੇਗਾ ਅਤੇ ਅਖੀਰ ਤੱਕ ਲੜਾਈ ਲੜੇਗਾ ਕਿਉਂਕਿ ਅਕਾਲੀ ਦਲ ਕਿਸਾਨਾਂ ਦੀ ਹੀ ਪਾਰਟੀ ਹੈ। 

ਇਹ ਵੀ ਪੜ੍ਹੋ : ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਅਕਾਲੀ ਦਲ ਦਾ ਧਰਨਾ, ਨਿਸ਼ਾਨੇ 'ਤੇ ਕੈਪਟਨ

ਗਿੱਲ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾਂ ਕਿਸਾਨਾਂ ਦੇ ਹੱਕ 'ਚ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੀ ਬਦੌਲਤ ਹੀ ਅੱਜ ਕਿਸਾਨ ਦੇ ਟਰੈਕਟਰ ਦਾ ਚਲਾਨ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੀ ਸ਼ਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਕਿਸਾਨਾਂ ਦੇ ਹੱਕ 'ਚ ਜੋ ਵੀ ਰਣਨੀਤੀ ਉਲੀਕੀ ਜਾਵੇਗੀ ਪਾਰਟੀ ਦਾ ਹਰ ਆਗੂ ਤੇ ਵਰਕਰ ਉਸ 'ਤੇ ਦ੍ਰਿੜਤਾ ਨਾਲ ਪਹਿਰਾ ਦੇਵੇਗਾ ਕਿਉਂਕਿ ਮੌਜੂਦਾ ਹਾਲਾਤਾਂ ਦੌਰਾਨ ਦੇਸ਼ ਦੇ ਕਿਸਾਨ ਨੂੰ ਬਚਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਆਰਡੀਨੈਂਸ ਇਕੱਲੇ ਕਿਸਾਨ ਨੂੰ ਹੀ ਨਹੀਂ ਬਲਕਿ ਖੇਤ ਮਜਦੂਰ ਤੇ ਆੜ੍ਹਤੀਆਂ ਨੂੰ ਵੀ ਵੱਡਾ ਨੁਕਸਾਨ ਪਹੁੰਚਾਉਣਗੇ, ਜਿੰਨ੍ਹਾਂ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਹੀ ਅੱਜ ਅਕਾਲੀ ਦਲ ਸੜਕਾਂ 'ਤੇ ਉਤਰਿਆ ਹੈ। ਇਸ ਸਮੇਂ ਹਲਕਾ ਪੂਰਬੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ, ਹਰਪਾਲ ਸਿੰਘ ਵਿਰਕ ਤੇ ਹੋਰ ਵੀ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ। 

ਇਹ ਵੀ ਪੜ੍ਹੋ : 15 ਸਾਲਾ ਕੁੜੀ ਨੂੰ ਵਰਗਲਾ ਕੇ ਮੋਟਰ 'ਤੇ ਲੈ ਗਿਆ ਨੌਜਵਾਨ, ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ


Baljeet Kaur

Content Editor

Related News