ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Friday, Jun 12, 2020 - 04:51 PM (IST)

ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਅਨਜਾਣ) : ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਆਪਣੀ ਧਰਮ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਇਸ ਮੌਕੇ ਸੂਚਨਾ ਕੇਂਦਰ ਵਿਖੇ ਰਣੀਕੇ ਨੂੰ ਮੁਖਤਿਆਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਐਡੀ: ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਸੂਚਨਾ ਅਧਿਕਾਰੀ ਸਰਬਜੀਤ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪੁਸਤਕ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋਂ : ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਬੰਟੀ ਰੋਮਾਣਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਣੀਕੇ ਨੇ ਕਿਹਾ ਕਿ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਬਖਸ਼ਿਸ਼ ਸਦਕਾ ਬੀ. ਸੀ. ਵਿੰਗ ਪੰਜਾਬ ਦਾ ਪ੍ਰਧਾਨ ਤੇ ਕੌਰ ਕਮੇਟੀ ਦਾ ਮੈਂਬਰ ਬਨਣ 'ਤੇ ਸ਼ੁਕਰਾਨਾ ਕਰਨ ਲਈ ਆਏ ਹਨ। ਰਣੀਕੇ ਨੇ ਕਿਹਾ ਕਿ ਗੁਰੂ ਪਾਤਸ਼ਾਹ ਦੇ ਧੰਨਵਾਦ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਮੈਨੂੰ ਇਸ ਅਹੁਦੇ ਦੇ ਕਾਬਿਲ ਸਮਝਿਆ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰਨ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਖਾਸਕਰ ਕਿਸਾਨਾਂ ਤੇ ਦਲਿਤਾਂ ਨਾਲ ਹੋ ਰਹੇ ਧੱਕੇ ਖਿਲਾਫ਼ ਆਵਾਜ਼ ਉਠਾ ਕੇ ਉਨ੍ਹਾਂ ਨੂੰ ਹੱਕ ਦਿਵਾਵਾਂਗਾ।


author

Baljeet Kaur

Content Editor

Related News