ਅਮਰੀਕਾ ਨਿਵਾਸੀ ਗੁਰਚਰਨ ਸਿੰਘ ਰੱਕੜ ਦੇ ਚਲਾਣੇ ''ਤੇ ਡਾ. ਰੂਪ ਸਿੰਘ ਵਲੋਂ ਦੁੱਖ ਪ੍ਰਗਟ

Friday, Jun 12, 2020 - 05:10 PM (IST)

ਅਮਰੀਕਾ ਨਿਵਾਸੀ ਗੁਰਚਰਨ ਸਿੰਘ ਰੱਕੜ ਦੇ ਚਲਾਣੇ ''ਤੇ ਡਾ. ਰੂਪ ਸਿੰਘ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ (ਦੀਪਕ ਸ਼ਰਮਾ) : ਅਮਰੀਕਾ ਨਿਵਾਸੀ ਪ੍ਰਸਿੱਧ ਸਿੱਖ ਕਾਰੋਬਾਰੀ ਗੁਰਚਰਨ ਸਿੰਘ ਰੱਕੜ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰੱਕੜ 10 ਜੂਨ ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 13 ਜੂਨ ਨੂੰ ਫਰਿਜ਼ਨੋ ਵਿਖੇ ਹੋਵੇਗਾ। ਉਹ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। 

ਇਹ ਵੀ ਪੜ੍ਹੋਂ : ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਚਰਨ ਸਿੰਘ ਰੱਕੜ ਦਾ ਚਲਾਣਾ ਦੁਖਦਾਈ ਹੈ। ਉਨ੍ਹਾਂ ਨੇ ਅਮਰੀਕਾ ਅੰਦਰ ਸਿੱਖ ਪਛਾਣ ਨੂੰ ਹੋਰ ਉਭਾਰਨ 'ਚ ਵੱਡੀ ਭੂਮਿਕਾ ਨਿਭਾਈ ਹੈ। ਮੁੱਖ ਸਕੱਤਰ ਨੇ ਆਖਿਆ ਕਿ ਰੱਕੜ ਬਾਗਾਂ ਦੇ ਕਾਰੋਬਾਰੀ ਵਜੋਂ ਸਫਲ ਕਿਸਾਨ ਸਨ ਅਤੇ ਉਹ ਹਮੇਸ਼ਾ ਹੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਤੱਤਪਰ ਰਹਿੰਦੇ ਸਨ। ਫਰਿਜ਼ਨੋ ਨੇੜੇ ਮੰਡੇਰਾ ਵਿਖੇ ਉਨ੍ਹਾਂ ਨੇ ਫਰੂਟ ਦੇ ਕਾਰੋਬਾਰ 'ਚ ਵੱਡਾ ਨਾਮਣਾ ਖੱਟਿਆ। ਉਹ ਆਪਣੇ ਕਾਰੋਬਾਰ ਦੇ ਨਾਲ-ਨਾਲ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਵੀ ਕਰਵਾਉਂਦੇ ਰਹਿੰਦੇ ਸਨ। ਇਸ ਦੇ ਨਾਲ ਹੀ ਉਹ ਲੜਕੀਆਂ ਦਾ ਇਕ ਡਿਗਰੀ ਕਾਲਜ ਵੀ ਚਲਾ ਰਹੇ ਸਨ। ਡਾ. ਰੂਪ ਸਿੰਘ ਨੇ ਗੁਰਚਰਨ ਸਿੰਘ ਰੱਕੜ ਦੇ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਇਹ ਵੀ ਪੜ੍ਹੋਂ : ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਬੰਟੀ ਰੋਮਾਣਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ


author

Baljeet Kaur

Content Editor

Related News