ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

01/06/2020 5:01:50 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਦਰਬਾਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਿਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

PunjabKesariਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਅਤੇ ਭਤੀਜੇ ਭਾਈ ਬਲਤੇਜ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਾਂਝੇ ਤੌਰ 'ਤੇ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।


Baljeet Kaur

Content Editor

Related News