ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ''ਤੇ ਦਰਬਾਰ ਸਾਹਿਬ ਲੱਗੀਆਂ ਰੌਣਕਾਂ

05/17/2019 5:31:12 PM

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖ ਪੰਥ ਦੇ ਤੀਸਰੇ ਗੁਰੂ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਿਰ ਸਾਹਿਬ ਮੱਥਾ ਟੇਕਣ ਲਈ ਪਹੁੰਚੀਆਂ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸੰਗਤਾਂ ਨੇ ਗੁਰਬਾਣੀ ਦਾ ਰੂਹਾਨੀ ਕੀਰਤਨ ਸਰਵਨ ਕਰ ਮਨ ਨਿਹਾਲ ਕੀਤਾ। ਇਸ ਮੌਕੇ ਆਨੰਦ ਭਰਪੂਰ ਹੋਈਆਂ ਸੰਗਤਾਂ ਨੇ ਬਾਣੀ ਤੇ ਬਾਣੇ ਨਾਲ ਜੁੜਣ ਦਾ ਸੰਦੇਸ਼ ਦਿੱਤਾ।

Baljeet Kaur

This news is Content Editor Baljeet Kaur