ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਅੱਗ ਲੱਗਣ ਦੇ ਕਾਰਨਾਂ ਦੀ ਹੋਵੇਗੀ ਜਾਂਚ : ਮੰਤਰੀ ETO

Saturday, May 14, 2022 - 08:32 PM (IST)

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਅੱਗ ਲੱਗਣ ਦੇ ਕਾਰਨਾਂ ਦੀ ਹੋਵੇਗੀ ਜਾਂਚ : ਮੰਤਰੀ ETO

ਅੰਮ੍ਰਿਤਸਰ (ਦਲਜੀਤ)- ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ’ਚ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਲੀਕ ਹੋਏ ਤੇਲ ਕਾਰਨ ਲੱਗੀ ਭਿਆਨਕ ਅੱਗ ਦੀ ਖ਼ਬਰ ਸੁਣਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਮੌਕੇ ’ਤੇ ਪੁੱਜੇ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਅੱਗ ਨਾਲ ਪ੍ਰਭਾਵਿਤ ਹੋਏ ਲੋਕਾਂ ਦਾ ਹਾਲ-ਚਾਲ ਪੁੱਛਿਆ ਤੇ ਅੱਗ ਬੁਝਾਉਣ ’ਚ ਲੱਗੇ ਅੱਗ ਬੁਝਾਊ ਦਸਤੇ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਅੱਗ ਲੱਗਣ ਦੇ ਕਾਰਨਾਂ ਦੀ ਤਹਿ ਤੱਕ ਜਾਣ ਦੀ ਹਦਾਇਤ ਵੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ।

ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ

ਦੱਸਣਯੋਗ ਹੈ ਕਿ ਅੱਗ ਨੇ ਭਾਵੇਂ ਗਰਮੀ ਕਾਰਨ ਬਹੁਤ ਛੇਤੀ ਇਮਾਰਤ ਨੂੰ ਆਪਣੇ ਕਲਾਵੇ ’ਚ ਲੈ ਲਿਆ ਸੀ ਪਰ ਪ੍ਰਬੰਧਕੀ ਅਮਲੇ ਵੱਲੋਂ ਵਿਖਾਈ ਗਈ ਫੁਰਤੀ ਕਾਰਨ ਸਾਰੇ ਲੋਕਾਂ ਨੂੰ ਸੁਰੱਖਿਅਤ ਇਮਾਰਤ ’ਚੋਂ ਕੱਢ ਲਿਆ ਗਿਆ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਘਟਨਾ ਸਥਾਨ ’ਤੇ ਪੁੱਜੇ ਕੈਬਨਿਟ ਮੰਤਰੀ ਈ. ਟੀ. ਓ. ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀ ਜਾਂ ਕਰਮਚਾਰੀ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਮੋਟੇ ਤੌਰ ’ਤੇ ਇਹ ਅੱਗ ਬਿਜਲੀ ਦੇ ਪੁਰਾਣੇ ਟਰਾਂਸਫਾਰਮ ਤੋਂ ਲੀਕ ਹੋਏ ਤੇਲ ਨਾਲ ਲੱਗੀ ਪ੍ਰਤੀਤ ਹੁੰਦੀ ਹੈ ਪਰ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ

ਅਧਿਕਾਰੀਆਂ ਨਾਲ ਵਿਚਾਰ-ਚਰਚਾ ਤੋਂ ਬਾਅਦ ਕੈਬਨਿਟ ਮੰਤਰੀ ਨੇ ਕਿਹਾ ਕਿ ਹਸਪਤਾਲ ਦੀ ਬਿਜਲੀ ਲੋਡ਼ ਪੂਰੀ ਕਰਨ ਲਈ ਛੇਤੀ ਹੀ ਇਥੇ ‘ਕੰਪੈਕਸ ਸਬ-ਸਟੇਸ਼ਨ’ ਲਾਇਆ ਜਾਵੇ। ਉੱਧਰ ਦੂਸਰੇ ਪਾਸੇ ਹਲਕਾ ਉੱਤਰੀ ਤੋਂ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਵੀ ਸਥਿਤੀ ਦਾ ਜਾਇਜ਼ਾ ਲਿਆ।


author

rajwinder kaur

Content Editor

Related News