ਜਿਮ ਮਾਲਕਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ (ਵੀਡੀਓ)
Wednesday, May 20, 2020 - 11:02 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਜਿਮ ਮਲਕਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਜਿਮ ਮਾਲਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਜਿਮ ਖੋਲ੍ਹਣ ਦੀ ਇਜ਼ਾਜਤ ਦਿੱਤੀ ਜਾਵੇ। ਇਸ ਨੂੰ ਲੈ ਕੇ ਉਨ੍ਹਾਂ ਨੇ ਡੀ.ਸੀ.ਪੀ. ਜਗਮੋਹਨ ਸਿੰਘ ਨੂੰ ਮੰਗ ਪੱਤਰ ਸੌਪਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਜਿਮ ਮਾਲਕਾਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਜਿਮ ਖੋਲ੍ਹਣ ਦੀ ਇਜ਼ਾਜਤ ਦੇ ਦਿੰਦੀ ਹੈ ਤਾਂ ਉਨ੍ਹਾਂ ਸਾਰੇ ਨਿਯਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਵਿਅਕਤੀ ਨੂੰ ਮਾਸਕ ਦੇ ਬਿਨ੍ਹਾਂ ਜਿਮ 'ਚ ਨਹੀਂ ਦਾਖਲ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲੇ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼ ਆਏ ਸਾਹਮਣੇ, 308 'ਤੇ ਪਹੁੰਚਿਆ ਅੰਕੜਾ
ਇਥੇ ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ 'ਚ ਜਾਰੀ ਹੈ। ਅੰਮ੍ਰਿਤਸਰ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 308 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 296 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : 167 ਭਾਰਤੀ ਯਾਤਰੀ ਅਮਰੀਕਾ ਤੋਂ ਆਪਣੇ ਘਰ ਪਹੁੰਚੇ