ਅੰਮ੍ਰਿਤਸਰ: ਮਿਲਾਵਟਖੋਰੀ ’ਤੇ ਸਿਹਤ ਵਿਭਾਗ ਦਾ ਵੱਡਾ ਐਕਸ਼ਨ

Friday, May 22, 2026 - 06:02 PM (IST)

ਅੰਮ੍ਰਿਤਸਰ: ਮਿਲਾਵਟਖੋਰੀ ’ਤੇ ਸਿਹਤ ਵਿਭਾਗ ਦਾ ਵੱਡਾ ਐਕਸ਼ਨ

ਅੰਮ੍ਰਿਤਸਰ (ਦਲਜੀਤ)- ਜ਼ਿਲ੍ਹੇ ਵਿੱਚ ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੇ ਅੰਮ੍ਰਿਤਸਰ ਦੀਆਂ ਸਰਹੱਦਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਬਾਹਰੋਂ ਆਉਣ ਵਾਲੇ ਸਾਮਾਨ ਦੀ ਸਖਤ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਸੇਫਟੀ ਟੀਮਾਂ ਨੂੰ ਹਰ ਐਂਟਰੀ ਪੁਆਇੰਟ ’ਤੇ ਤਾਇਨਾਤ ਕੀਤਾ ਗਿਆ ਹੈ। ਇਹ ਟੀਮਾਂ ਵਾਹਨਾਂ ਦੀ ਚੈਕਿੰਗ ਕਰਦਿਆਂ ਦੁੱਧ, ਪਨੀਰ ਅਤੇ ਹੋਰ ਡੇਅਰੀ ਉਤਪਾਦਾਂ ਦੇ ਸੈਂਪਲ ਇਕੱਠੇ ਕਰਨਗੀਆਂ, ਜਿਨ੍ਹਾਂ ਦੀ ਲੈਬ ਵਿੱਚ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਪਦਾਰਥ ਮਿਆਰਾਂ ’ਤੇ ਖਰ੍ਹੇ ਨਹੀਂ ਉਤਰਣਗੇ, ਉਨ੍ਹਾਂ ਖ਼ਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਤੁਰੰਤ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਅੰਦਰ ਵੀ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਘਟੀਆ ਮਿਆਰ ਵਾਲਾ ਸਸਤਾ ਦੁੱਧ ਅਤੇ ਪਨੀਰ ਵੇਚਣ ਵਾਲਿਆਂ ’ਤੇ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ। ਜਿੱਥੇ ਵੀ ਮਾਪਦੰਡਾਂ ਦੀ ਉਲੰਘਣਾ ਪਾਈ ਗਈ, ਉੱਥੇ ਮੌਕੇ ’ਤੇ ਹੀ ਸਮਾਨ ਸੀਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਭਾਗ ਦੀਆਂ ਟੀਮਾਂ ਵੱਲੋਂ ਦਿਨ-ਰਾਤ ਚਲਾਈ ਜਾ ਰਹੀ ਇਸ ਮੁਹਿੰਮ ਦਾ ਮਕਸਦ ਮਾਰਕੀਟ ਵਿੱਚ ਸਿਰਫ਼ ਖ਼ਾਲਿਸ ਅਤੇ ਮਿਆਰੀ ਖੁਰਾਕ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ। ਸਿਹਤ ਵਿਭਾਗ ਦੇ ਇਸ ਸਖਤ ਰਵੱਈਏ ਨਾਲ ਮਿਲਾਵਟਖੋਰਾਂ ਵਿੱਚ ਹੜਕੰਪ ਮਚ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕੜੀਆਂ ਕਾਰਵਾਈਆਂ ਦੇ ਸੰਕੇਤ ਮਿਲ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News