ਅੰਮ੍ਰਿਤਸਰ ਦੇ ਪਿੰਡ ਖਲਚੀਆਂ ’ਚ ਇਕ ਘਰ ’ਤੇ ਕੁਝ ਨੌਜਵਾਨਾਂ ਨੇ ਕੀਤਾ ਹਮਲਾ, ਨਸ਼ਾ ਵੇਚਣ ਦੇ ਲੱਗੇ ਦੋਸ਼

05/09/2022 2:16:27 PM

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਪਿੰਡ ਖਲਚੀਆਂ ਵਿਚ ਇਕ ਘਰ ’ਤੇ ਕੁਝ ਨੌਜਵਾਨਾਂ ਵਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਨੌਜਵਾਨਾਂ ਨੇ ਘਰ ਦੇ ਸਾਮਾਨ ਦੀ ਭੰਨ-ਤੋੜ ਵੀ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਖਲਚੀਆਂ ਪਿੰਡ ਦੇ ਵਾਸੀ ਜਸਵੰਤ ਸਿੰਘ ਨੂੰ ਪਿੰਡ ਦੇ ਹੀ ਰਹਿਣ ਵਾਲੇ ਸੰਨੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੰਡਾ ਨਸ਼ਾ ਵੇਚਣ ਦਾ ਕਾਰੋਬਾਰ ਕਰਦਾ ਹੈ। ਗੁੱਸੇ ’ਚ ਇਸ ਗੱਲ ਦਾ ਜਵਾਬ ਦਿੰਦੇ ਹੋਏ ਜਸਵੰਤ ਨੇ ਕਿਹਾ ਕਿ ਜੇ ਸਾਡਾ ਮੁੰਡਾ ਨਸ਼ਾ ਵੇਚਦਾ ਹੈ ਤਾਂ ਤੁਹਾਡਾ ਮੁੰਡਾ ਵੀ ਉਸਦੇ ਨਾਲ ਹੀ ਹੁੰਦਾ ਹੈ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਅੰਮ੍ਰਿਤਸਰ ਸਰਹੱਦ ਤੋਂ ਪਾਕਿ ਡਰੋਨ ਅਤੇ 13 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਇਸੇ ਗੱਲ ਤੋਂ ਲੈ ਕੇ ਸੰਨੀ ਅਤੇ ਉਸ ਦੇ ਸਾਥੀਆਂ ਨੇ ਜਸਵੰਤ ਸਿੰਘ ਦੇ ਘਰ ਆ ਕੇ ਹਮਲਾ ਕਰ ਦਿੱਤਾ ਅਤੇ ਘਰ ਦੇ ਸਾਮਾਨ ਦੀ ਬੁਰੀ ਤਰੀਕੇ ਨਾਲ ਭੰਨ-ਤੋੜ ਕਰ ਦਿੱਤੀ। ਹਮਲਾ ਕਰਨ ਤੋਂ ਬਾਅਦ ਉਕਤ ਲੋਕ ਮੌਕੇ ਤੋਂ ਫ਼ਰਾਰ ਹੋ ਗਏ।ਇਸ ਸੰਬੰਧੀ ਪੀੜਤ ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਪਿੰਡ ਦੇ ਰਹਿਣ ਵਾਲੇ ਨੌਜਵਾਨ ਸੰਨੀ ਉਨ੍ਹਾਂ ਦੇ ਨਾਲ ਕੰਮ ਕਰਦਾ ਹੈ। ਉਹ ਨਸ਼ਾ ਵੇਚਣ ਦਾ ਵੀ ਕੰਮ ਕਰਦੇ ਹਨ, ਜਿਸ ਦੀ ਪੁਲਸ ਨੂੰ ਦਰਖ਼ਾਸਤ ਦਿੱਤੀ ਹੋਈ ਹੈ। ਇਸ ਸੰਬੰਧੀ ਦੂਸਰੇ ਮੁੰਡੇ ਦੇ ਪਰਿਵਾਰ ਵਾਲੇ ਸਾਡੇ ਕੋਲ ਆ ਕੇ ਸਿਰਫ਼ ਸਾਡੇ ਮੁੰਡੇ ’ਤੇ ਇਲਜ਼ਾਮ ਲਗਾਉਣ ਲੱਗ ਪਏ, ਜਿਸ ਕਾਰਨ ਕਹਾ ਸੁਣੀ ਹੋ ਗਈ। ਸੰਨੀ ਅਤੇ ਉਸ ਦੇ ਸਾਥੀਆਂ ਨੇ ਇਸੇ ਗੱਲ ਨੂੰ ਲੈ ਕੇ ਸਾਡੇ ਘਰ ’ਤੇ ਹਮਲਾ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਇਸ ਸੰਬੰਧ ਵਿਚ ਜਦੋਂ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜਸਵੰਤ ਸਿੰਘ ਵੱਲੋਂ ਦਰਖ਼ਾਸਤ ਆਈ ਹੈ। ਦੋਵਾਂ ਧਿਰਾਂ ਦਾ ਪਿਛਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਹੈ। ਇਸ ਮਾਮਲੇ ਦੇ ਸਬੰਧ ’ਚ ਜੋ ਵੀ ਪਰਿਵਾਰਕ ਮੈਂਬਰ ਬਿਆਨ ਦਰਜ ਕਰਾਉਣਗੇ, ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।


rajwinder kaur

Content Editor

Related News