ਅੰਮ੍ਰਿਤਸਰ ’ਚ ਵਿਖਾਈ ਦਿੱਤਾ ਭਾਰਤ ਬੰਦ ਦਾ ਮਿਲਿਆ ਜੁਲਿਆ ਅਸਰ, ਖੁੱਲ੍ਹੇ ਰਹੇ ਬਾਜ਼ਾਰ

02/26/2021 5:31:23 PM

ਅੰਮ੍ਰਿਤਸਰ (ਸੁਮਿਤ) - ਦੇਸ਼ ਭਰ ’ਚ ਜੋ ਵਪਾਰ ਸੰਗਠਨ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਪੰਜਾਬ ਵਿੱਚ ਉਸਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ ਹੈ। ਕਈ ਥਾਵਾਂ ’ਤੇ ਤਾਂ ਇਸਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਕਈ ਥਾਵਾਂ ’ਤੇ ਇਸ ਬੰਦ ਦਾ ਅਸਰ ਨਾ ਮਾਤਰ ਹੀ ਦਿਖਾਈ ਦਿੱਤਾ। ਬਾਕੀ ਥਾਵਾਂ ਦੇ ਨਾਲ-ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ ਬੰਦ ਦਾ ਅਸਰ ਘੱਟ ਹੀ ਦੇਖਣ ਨੂੰ ਮਿਲਿਆ, ਕਿਉਂਕਿ ਇਥੇ ਦੀਆਂ ਜ਼ਿਆਦਾਤਰ ਦੁਕਾਨਾਂ ਖੁੱਲ੍ਹੀਆਂ ਹੀ ਨਜ਼ਰ ਆਈਆਂ। ਵਪਾਰੀਆਂ ਨੇ ਪੂਰਨ ਰੂਪ ਵਿੱਚ ਜੀ.ਐੱਸ.ਟੀ. ਦੀਆਂ ਸਲੈਬਾ ਨੂੰ ਘਟਾਉਣ ਲਈ ਸਰਕਾਰ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ।

ਪੜ੍ਹੋ ਇਹ ਵੀ ਖ਼ਬਰ - 500 ਕਿਲੋਮੀਟਰ ਦੀ ਦੌੜ ਲਾ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਵੇਗਾ 'ਕੈਪਟਨ'

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਪਾਰੀਆਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਦੇ ਦੌਰਾਨ ਸਰਕਾਰ ਨੇ ਜਿਥੇ ਹਰ ਵਰਗ ਨੂੰ ਰਾਹਤ ਦਿੱਤੀ ਹੈ, ਉੱਥੇ ਹੀ ਵਪਾਰ ’ਤੇ ਟੈਕਸ ਵਧਾ ਕੇ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ। ਸਰਕਾਰ ਵਪਾਰੀਆਂ ਨੂੰ ਹਰ ਪੱਖੋਂ ਅਣਗੋਲਿਆਂ ਕਰ ਰਹੀ ਹੈ, ਜਦਕਿ ਵਪਾਰ ਵੀ ਸਰਕਾਰੀ ਆਮਦਨ ਦਾ ਇੱਕ ਪ੍ਰਮੁੱਖ ਸਰੋਤ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਜੀ.ਐੱਸ.ਟੀ. ਵਿੱਚ ਬਹੁਤ ਸਾਰੀਆਂ ਸਲੈਬਾ ਹਨ, ਜਿਨ੍ਹਾਂ ਨੂੰ ਘੱਟ ਪੜ੍ਹੇ-ਲਿਖੇ ਵਪਾਰੀ ਨਹੀਂ ਸਮਝ ਸਕਦੇ। ਇਸ ਲਈ ਇਨ੍ਹਾਂ ਨੂੰ ਘੱਟ ਕੀਤਾ ਜਾਵੇ ਤਾਂ ਜੋ ਵਪਾਰੀਆਂ ਨੂੰ ਕੁਝ ਰਾਹਤ ਮਿਲ ਸਕੇ।

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਵਪਾਰੀਆਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਵੀ ਵਪਾਰ ’ਤੇ ਅਸਰ ਪੈ ਰਿਹਾ ਹੈ। ਵਪਾਰੀਆਂ ਦੀ ਮੰਗ ਹੈ ਕਿ ਟੈਕਸ ਸਲੈਬ ਸਥਿਰ ਅਤੇ ਇੱਕ ਕੀਤੀ ਜਾਵੇ ਤਾਂ ਕਿ ਉਨ੍ਹਾਂ ਨੂੰ ਕਾਗਜ਼ੀ ਕਾਰਵਾਈ ਤੋਂ ਰਾਹਤ ਮਿਲੇ। ਵਪਾਰੀ ਵਰਗ ਵਲੋਂ ਜੀ.ਐੱਸ.ਟੀ. ਪ੍ਰਤੀ ਬਹੁਤ ਜ਼ਿਆਦਾ ਨਾਰਾਜ਼ਗੀ ਜਤਾਈ ਗਈ ਹੈ। ਉਹ ਚਾਹੁੰਦੇ ਹਨ ਕਿ ਇਸ ਨੂੰ ਅਸਾਨ ਰੂਪ ਵਿੱਚ ਲਾਗੂ ਕੀਤਾ ਜਾਵੇ। 

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

rajwinder kaur

This news is Content Editor rajwinder kaur