ਨੌਕਰੀ ’ਚੋਂ ਕੱਢੇ ਜਾਣ ਕਾਰਨ ਲੱਗਾ ਗਹਿਰਾ ਸਦਮਾ, ਹੋਈ ਮੌਤ

06/19/2020 6:19:39 PM

ਅਮ੍ਰਿਤਸਰ (ਸੁਮਿਤ) - ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਦਿਨ-ਬ-ਦਿਨ ਵੱਧ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਕੋਰੋਨਾ ਦੇ ਕਾਰਨ ਦੇਸ਼ ਆਰਥਿਕ ਪੱਖੋ ਵੀ ਕਾਫੀ ਕੰਮਜ਼ੋਰ ਹੋ ਚੁੱਕਾ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਕਾਰਨ ਲੋਕਾਂ ਨੂੰ ਆਰਥਿਕ ਮਹਾਮਾਰੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ। ਅਜਿਹਾ ਇਸ ਕਰਕੇ ਹੋ ਰਿਹਾ ਹੈ, ਕਿਉਂਕਿ ਕੰਪਨੀਆਂ ਨੂੰ ਬਹੁਤ ਘਾਟਾ ਪੈ ਰਿਹਾ ਹੈ ਅਤੇ ਉਹ ਆਪਣੀਆਂ ਕੰਪਨੀਆਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਰਹੇ ਹਨ।ਨੌਕਰੀ ਨਾ ਹੋਣ ਦੇ ਕਾਰਨ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ।

ਅਜਿਹਾ ਹੀ ਮਾਮਲਾ ਅਮ੍ਰਿਤਸਰ ਵਿਚ ਵੀ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਮਾਨਸਿਕ ਤਣਾਅ ਦੇ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਜੀਵ ਤੋਂ ਹੋਈ ਹੈ, ਜੋ ਕਾਰ ਫੋਰਡ ਕੰਪਨੀ ਵਿਚ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਸੰਜੀਵ ਨੂੰ 2 ਦਿਨ ਪਹਿਲਾ ਨੌਕਰੀ ’ਚੋਂ ਕੱਢ ਦਿੱਤਾ ਗਿਆ ਸੀ। ਨੌਕਰੀ ਨਾ ਹੋਣ ਕਾਰਨ ਉਸ ਦੇ ਘਰ ਦਾ ਗੁਜ਼ਾਰਾ ਹੋਣਾ ਮੁਸ਼ਕਲ ਸੀ। ਇਸੇ ਕਰਕੇ ਉਹ ਪਰੇਸ਼ਾਨ ਰਹਿਣ ਲੱਗਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਿਚ ਉਸ ਦੇ ਮਾਤਾ-ਪਿਤਾ, ਪਤਨੀ ਅਤੇ ਢੇਡ ਸਾਲ ਦੀ ਇਕ ਮਾਸੂਮ ਬੱਚੀ ਹੈ, ਜਿਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਚੁੱਕਾ ਹੈ।


rajwinder kaur

Content Editor

Related News