ਅੰਮ੍ਰਿਤਸਰ ''ਚ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

07/17/2018 9:41:19 PM

ਅੰਮ੍ਰਿਤਸਰ,(ਸੰਜੀਵ)— ਇਥੋਂ ਦੇ ਮੰਝ ਪਿੰਡ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੋਪੋਕੇ ਦੇ ਪਿੰਡ ਮੰਝ 'ਚ ਰਹਿਣ ਵਾਲੇ ਸਰਬਜੀਤ ਸਿੰਘ ਕਾਲੂ ਨੂੰ ਉਸ ਦੇ ਪਿੰਡ 'ਚ ਰਹਿਣ ਵਾਲੇ ਦਿਲਬਾਗ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਰਬਜੀਤ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


Related News