ਲੋਕ ਇਨਸਾਫ਼ ਪਾਰਟੀ ਨੇ ਸਿੰਘੂ ਬਾਰਡਰ ''ਤੇ ਕਿਸਾਨਾਂ ਦੀ ਕੀਤੀ ਹਿਮਾਇਤ

12/05/2020 2:06:10 PM

ਅੰਮ੍ਰਿਤਸਰ (ਅਨਜਾਣ): ਲੋਕ ਇਨਸਾਫ਼ ਪਾਰਟੀ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਆਖ਼ਰੀ ਸਾਹਾਂ ਤੱਕ ਕਿਸਾਨਾਂ ਨਾਲ ਖੜ੍ਹੀ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖ਼ਾਲਸਾ ਨੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਹਿਮਾਇਤ ਲਈ ਜਾਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਕਿਸਾਨਾਂ ਨੂੰ ਅੰਨ ਦਾਤਾ ਬਣਾਇਆ। ਕਿਸਾਨ ਕੇਵਲ ਇਨਸਾਨਾਂ ਨੂੰ ਹੀ ਨਹੀਂ ਬਲਕਿ ਪਸ਼ੂ-ਪੰਛੀਆਂ ਦਾ ਵੀ ਪੇਟ ਭਰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਸੜਕਾਂ 'ਤੇ ਰੋਲ ਕੇ ਜਲੀਲ ਕਰਨ ਬਾਰੇ ਇਤਰਾਜ਼ ਜਿਤਾਉਂਦਿਆਂ ਕਿਹਾ ਕਿ ਕੇਂਦਰ ਦਾ ਅੜੀਅਲ ਰਵੱਈਆ ਉਸ ਨੂੰ ਇਕ ਦਿਨ ਲੈ ਡੁੱਬੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਕਿਸਾਨ ਵਿਰੋਧੀ ਬਿੱਲ ਵਾਪਸ ਨਾ ਲਏ ਤਾਂ ਉਹ ਸੰਘਰਸ਼ ਹੋਰ ਵੀ ਤੇਜ਼ ਕਰਨਗੇ ਤੇ ਉਸ ਤੋਂ ਨਿਕਲਣ ਵਾਲੇ ਨਤੀਜਿਆਂ ਦੀ ਜ਼ਿੰਮੇਵਾਰ ਪ੍ਰਧਾਨ ਮੰਤਰੀ ਮੋਦੀ ਤੇ ਉਨ੍ਹਾਂ ਦੀ ਸਰਕਾਰ ਹੋਵੇਗੀ। 

ਇਹ ਵੀ ਪੜ੍ਹੋ : ਘਰ ਦੇ ਭੇਤੀ ਨੇ ਬਣਾਈ ਸੀ ਸੇਲਜ਼ਮੈਨ ਤੋਂ ਲੱਖਾਂ ਰੁਪਏ ਲੁੱਟਣ ਦੀ ਯੋਜਨਾ, ਇੰਝ ਖੁਲ੍ਹਿਆ ਭੇਤ


Baljeet Kaur

Content Editor

Related News