ਬਰੈਂਪਟਨ ਵੈਸਟ ਤੋਂ MP ਅਮਰਜੋਤ ਸੰਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

02/12/2020 6:16:03 PM

ਅੰਮ੍ਰਿਤਸਰ : ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਿਆ ਅਤੇ ਕੀਰਤਨ ਦਾ ਆਨੰਦ ਮਾਣਿਆ ਹੈ। ਜਾਣਕਾਰੀ ਮੁਤਾਬਕ ਅਮਰਜੋਤ ਸਿੰਘ ਸੰਧੂ 2018 ਵਿਚ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ। ਇਸ ਮੌਕੇ ਅਮਰਜੋਤ ਸਿੰਘ ਸੰਧੂ ਨਾਲ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ, ਮਾਤਾ ਮਲਕੀਤ ਕੌਰ, ਪਤਨੀ ਮਨਮੀਨ ਕੌਰ ਅਤੇ ਦੋ ਬੇਟੇ ਵੀ ਸਨ।


Baljeet Kaur

Content Editor

Related News