ਨਾਰੀ ਨਿਕੇਤਨ ਦੀਆਂ ਮੁਸ਼ਕਲਾਂ ਨੂੰ ਹੱਲ ਕਰੇਗੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ
Thursday, Sep 12, 2019 - 04:45 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਸਥਿਤ ਨਾਰੀ ਨਿਕੇਤਨ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਨਾਰੀ ਨਿਕੇਤਨ ਦੇ ਸਟਾਫ ਤੇ ਉਥੇ ਰਹਿੰਦੀਆਂ ਕੁੜੀਆਂ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸਟਾਫ ਤੇ ਫੰਡ ਦੀ ਘਾਟ ਕਾਰਨ ਇਥੇ ਕੁਝ ਕਮੀਆਂ ਹਨ। ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਕੰਮ ਕੀਤਾ ਜਾਵੇਗਾ ਤੇ ਜਲਦ ਤੋਂ ਜਲਦ ਇਸ 'ਚ ਸੁਧਾਰ ਕੀਤਾ ਜਾਵੇਗਾ। ਇਸ ਦੇ ਲਈ ਵਿਸ਼ੇਸ਼ ਫੰਡ ਲਈ ਪੰਜਾਬ ਦੇ ਮੁੱਖ ਮੰਤਰੀ ਨਾਲ ਵੀ ਗੱਲ ਕੀਤੀ ਜਾਵੇਗੀ।