ਅੰਮ੍ਰਿਤਸਰ ''ਚ ਅੱਜ ਰਾਤ ਤੋਂ ਨਾਇਟ ਕਰਫ਼ਿਊ, ਬਿਨਾਂ ਮਾਸਕ ਘੁੰਮਣ ਵਾਲਿਆਂ ਨੂੰ ਲੱਗੇਗਾ ਭਾਰੀ ਜੁਰਮਾਨਾ

12/01/2020 3:23:01 PM

ਅੰਮ੍ਰਿਤਸਰ (ਨੀਰਜ): ਰਾਜ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਲਿਖ਼ਤੀ ਹੁਕਮ ਜਾਰੀ ਕਰਦੇ ਹੋਏ 1 ਦਸੰਬਰ ਤੋਂ ਪੂਰੇ ਜ਼ਿਲ੍ਹੇ 'ਚ ਨਾਇਟ ਕਰਫ਼ਿਊ ਲਗਾ ਦਿੱਤਾ ਹੈ। ਇਹ ਕਰਫ਼ਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸ ਦੇ ਨਾਲ ਬਿਨਾਂ ਮਾਸਕ ਘੁੰਮਣ ਵਾਲਿਆਂ 'ਤੇ ਹੁਣ 500 ਰੁਪਏ ਦੇ ਬਜਾਏ 1 ਹਜ਼ਾਰ ਰੁਪਿਆ ਜੁਰਮਾਨਾ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਾਤ ਤੋਂ ਲਾਗੂ ਹੋਵੇਗਾ ਨਾਈਟ ਕਰਫ਼ਿਊ, ਜਾਣੋ ਜਾਰੀ ਹੋਏ ਹੋਰ ਦਿਸ਼ਾ-ਨਿਰਦੇਸ਼ਾਂ ਬਾਰੇ

ਸਾਰੇ ਹੋਟਲ, ਰੈਸਟੋਰੈਂਟਸ ਅਤੇ ਰਿਜੋਰਟਰਸ ਆਦਿ ਨੂੰ ਰਾਤ 9.30 ਵਜੇ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਡੀ. ਸੀ. ਨੇ ਕਿਹਾ ਕਿ ਕੋਰੋਨਾ ਦੀ ਸੈਕਿੰਡ ਵੇਵ ਨੂੰ ਵੇਖਦੇ ਹੋਏ ਸਰਕਾਰ ਵਲੋਂ ਨਾਇਟ ਕਰਫ਼ਿਊ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਦੇ ਇਲਾਵਾ ਸਾਰੇ ਨਾਗਰਿਕਾਂ ਲਈ ਮਾਸਕ ਪਹਿਨਣ, ਸੋਸ਼ਲ ਡਿਸਟੈਂਸ ਦਾ ਪਾਲਣ ਕਰਨਾ ਅਤੇ ਹੱਥਾਂ ਨੂੰ ਸੈਨੇਟਾਇਜ਼ ਕਰਨਾ ਵੀ ਜ਼ਰੂਰੀ ਹੈ ਤਾਂ ਕਿ ਕੋਰੋਨਾ ਇਨਫ਼ੈਕਸ਼ਨ ਫ਼ੈਲਣ ਤੋਂ ਰੋਕਿਆ ਜਾ ਸਕੇ। ਡੀ. ਸੀ. ਨੇ ਕਿਹਾ ਕਿ ਪਿਛਲੇ 8 ਮਹੀਨਿਆਂ ਦੌਰਾਨ ਪੂਰੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਜੰਗ 'ਚ ਸਹਿਯੋਗ ਕੀਤਾ ਹੈ ਅਤੇ ਇਹੀ ਸਹਿਯੋਗ ਮਿਸ਼ਨ ਫਤਿਹ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਹੈ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾਵਾਂ ਨੂੰ ਇਨੋਵਾ ਕਾਰ ਹੇਠ ਦਰੜਿਆ

Baljeet Kaur

This news is Content Editor Baljeet Kaur