ਪਾਕਿ ਸਰਕਾਰ ਰੇਲ ਹਾਦਸੇ ''ਚ ਮਰੇ ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇ : ਤਲਬੀਰ ਗਿੱਲ

07/05/2020 4:34:48 PM

ਅੰਮ੍ਰਿਤਸਰ (ਛੀਨਾ) : ਪਾਕਿਸਤਾਨ ਦੇ ਲਾਹੌਰ ਨੇੜੇ ਸ਼ੇਖੂਪੁਰਾ ਜ਼ਿਲ੍ਹੇ 'ਚ ਯਾਤਰੀ ਬੱਸ ਤੇ ਰੇਲ ਗੱਡੀ ਦੀ ਹੋਈ ਭਿਆਨਕ ਟੱਕਰ ਦੌਰਾਨ ਮਾਰੇ ਗਏ 19 ਸਿੱਖ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆ ਦੀ ਸਿਹਤਯਾਬੀ ਵਾਸਤੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸਾਥੀਆਂ ਸਮੇਤ ਗੁਰਦੁਆਰਾ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਵਿਖੇ ਸ੍ਰੀ ਅਨੰਦ ਸਾਹਿਬ ਦਾ ਪਾਠ ਕਰਕੇ ਗੁਰੂ ਚਰਨਾ 'ਚ ਅਰਦਾਸ ਕੀਤੀ। ਇਸ ਮੌਕੇ 'ਤੇ ਗੱਲਬਾਤ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਆਖਿਆ ਕਿ ਪਾਕਿਸਤਾਨ 'ਚ ਸਿੱਖ ਸ਼ਰਧਾਲੂਆਂ ਦੀ ਬੱਸ ਰੇਲ ਗੱਡੀ ਨਾਲ ਟਕਰਾਉਣ ਕਾਰਨ ਜੋ ਦਰਦਨਾਕ ਹਾਦਸਾ ਵਾਪਰਿਆ ਹੈ ਉਸ ਨਾਲ ਪੂਰੀ ਦੁਨੀਆ 'ਚ ਵੱਸਦੇ ਸਿੱਖ ਭਾਈਚਾਰੇ ਨੂੰ ਡੂੰਘਾ ਸਦਮਾ ਪੁੱਜਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ ਅਕਾਲ ਚਲਾਣਾ ਕਰਨ ਵਾਲੇ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਵਾਸਤੇ ਅੱਜ ਗੁਰੂ ਚਰਨਾ 'ਚ ਅਰਦਾਸ ਕੀਤੀ ਗਈ ਹੈ। 

ਇਹ ਵੀ ਪੜ੍ਹੋਂ : ਕੁਦਰਤ ਦਾ ਕਹਿਰ : ਹਨੇਰੀ ਕਾਰਨ ਡਿੱਗੀ ਸਕੂਲ ਦੀ ਕੰਧ, ਦੋ ਲੋਕਾਂ ਦੀ ਮੌਤ

ਗਿੱਲ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਦੌਰਾਨ ਮਰਨ ਵਾਲੇ ਸਿੱਖ ਯਾਤਰੀਆਂ ਦੇ ਪਰਿਵਾਰਾਂ ਦੀ ਪਾਕਿਸਤਾਨ ਸਰਕਾਰ ਨੂੰ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ ਅਤੇ ਜ਼ਖ਼ਮੀਆਂ ਦਾ ਬਿਲਕੁਲ ਮੁਅਫ ਇਲਾਜ ਕਰਵਾਉਣਾ ਚਾਹੀਦਾ ਹੈ। ਅਜਿਹੇ ਹਾਦਸੇ ਭਵਿੱਖ 'ਚ ਨਾ ਵਾਪਰਨ ਇਸ ਵਾਸਤੇ ਵੀ ਪਾਕਿਸਤਾਨ ਸਰਕਾਰ ਨੂੰ ਸੁਰੱਖਿਆ ਪੱਖੋਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਇੰਦਰਜੀਤ ਸਿੰਘ ਪੰਡੋਰੀ, ਪੂਰਨ ਸਿੰਘ ਮੱਤੇਵਾਲ, ਜਗਜੀਤ ਸਿੰਘ ਖਾਲਸਾ, ਸਤਿੰਦਰਪਾਲ ਸਿੰਘ ਜੋਨੀ, ਬਲਜਿੰਦਰ ਸਿੰਘ ਛੀਨਾ, ਬਿਕਰਮਜੀਤ ਸਿੰਘ ਬਾਦਲ, ਪੁਸ਼ਪਿੰਦਰ ਸਿੰਘ ਪਾਰਸ, ਹਰਪ੍ਰੀਤ ਸਿੰਘ ਭਾਟੀਆ, ਸਰਬਜੀਤ ਸਿੰਘ ਸਰਬ ਭੁੱਲਰ, ਜਗਪ੍ਰੀਤ ਸਿੰਘ ਸ਼ੈਂਪੀ ਭਾਟੀਆ, ਹਰਪ੍ਰੀਤ ਸਿੰਘ ਮਣੀ, ਕੇਵਲ ਸਿੰਘ ਸੋਨੂੰ, ਸੰਦੀਪ ਸਿੰਘ ਚਾਵਲਾ, ਅਮਨਦੀਪ ਸਿੰਘ ਤੇ ਹੋਰ ਵੀ ਬਹੁਤ ਸਾਰੀਆ ਸਖਸ਼ੀਅਤਾਂ ਹਾਜ਼ਰ ਸਨ। 

ਇਹ ਵੀ ਪੜ੍ਹੋਂ : ਹਵਸ ਦੇ ਅੰਨ੍ਹਿਆ ਨੇ ਬਜ਼ੁਰਗ ਜਨਾਨੀ ਨੂੰ ਵੀ ਨਹੀਂ ਬਕਸ਼ਿਆ, ਕੀਤਾ ਗੈਂਗਰੇਪ


Baljeet Kaur

Content Editor

Related News