ਅੰਮ੍ਰਿਤਸਰ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਘੱਟ ਰਹੀ ਹੈ ਕੋਰੋਨਾ ਦੀ ਰਫ਼ਤਾਰ

04/03/2022 10:49:19 AM

ਅੰਮ੍ਰਿਤਸਰ (ਦਲਜੀਤ) - ਅੰਮ੍ਰਿਤਸਰ ਜ਼ਿਲ੍ਹੇ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ ਕਿ ਕੋਰੋਨਾ ਦੀ ਰਫ਼ਤਾਰ ਤੇਜ਼ੀ ਨਾਲ ਘੱਟ ਹੋ ਰਹੀ ਹੈ। ਜ਼ਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ ਸਿਰਫ਼ 4 ਰਹਿ ਗਈ ਹੈ। ਸਿਹਤ ਵਿਭਾਗ ਵਲੋਂ ਪਿਛਲੇ 24 ਘੰਟਿਆਂ ’ਚ 1286 ਲੋਕਾਂ ਦੇ ਕੋਰੋਨਾ ਵਾਇਰਸ ਸਬੰਧੀ ਟੈਸਟ ਕੀਤੇ ਗਏ ਸਨ, ਜਿਨ੍ਹਾਂ ’ਚੋਂ ਕੋਈ ਵੀ ਮਾਮਲਾ ਪਾਜ਼ੇਟਿਵ ਨਹੀਂ ਆਇਆ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਸ਼ਹਿਰੀ ਖੇਤਰ ਨਾਲ ਸਬੰਧਤ 468 ਲੋਕਾਂ ਦੇ ਆਰ. ਟੀ. ਪੀ. ਸੀ. ਆਰ. ਸੈਂਪਲ ਲਏ ਗਏ, ਜਦਕਿ 190 ਲੋਕਾਂ ਦੇ ਰੈਪਿਡ ਟੈਸਟ ਕੀਤੇ ਗਏ ਹਨ। ਇਸੇ ਤਰ੍ਹਾਂ ਦਿਹਾਤੀ ਖੇਤਰ ਦੇ 266 ਲੋਕਾਂ ਦੇ ਆਰ. ਟੀ. ਪੀ. ਸੀ. ਆਰ. ਸੈਂਪਲ ਲਈ ਗਏ, ਜਦਕਿ 362 ਲੋਕਾਂ ਦੇ ਰੈਪਿਡ ਟੈਸਟ ਕੀਤੇ ਗਏ, ਜਿਨ੍ਹਾਂ ’ਚੋਂ ਕੋਈ ਮਾਮਲਾ ਪਾਜ਼ੇਟਿਵ ਨਹੀਂ ਆਇਆ ਹੈ। ਸਿਵਲ ਸਰਜਨ ਨੇ ਕਿਹਾ ਕਿ ਕੋਰੋਨਾ ਦੀ ਰਫ਼ਤਾਰ ਭਾਵੇ ਘੱਟ ਹੋ ਰਹੀ ਹੈ, ਫਿਰ ਵੀ ਲੋਕਾਂ ਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਜ਼ਿਲ੍ਹੇ ’ਚ ਹੁਣ ਤੱਕ 3400000 ਤੋਂ ਵੱਧ ਲੋਕਾਂ ਨੇ ਕੋਰੋਨਾ ਦਾ ਟੀਕਾਕਰਨ ਕਰਵਾ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਨੂੰ ਜਾਗਰੂਕ ਕਰ ਰਹੀਆ ਹਨ ਤੇ ਖੰਘ, ਜ਼ੁਕਾਮ, ਬੁਖ਼ਾਰ ਤੋਂ ਪੀੜਤ ਮਰੀਜ਼ਾਂ ਦੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਟੀਮਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਤੋਂ ਬਾਅਦ ਲੋਕਾਂ ਦੇ ਘਰਾਂ ’ਚ ਜਾ ਕੇ ਵੈਕਸੀਨ ਲਾਈ ਜਾ ਰਹੀ ਹੈ। ਜ਼ਿਲ੍ਹੇ ਦੇ ਲੋਕਾਂ ਵਲੋਂ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਕੋਰੋਨਾ ਨੂੰ ਜ਼ਿਲ੍ਹੇ ਤੋਂ ਦੂਰ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

ਵਿਦੇਸ਼ਾਂ ਤੋਂ ਆਏ 1111 ਯਾਤਰੀਆਂ ’ਚੋਂ 26’ਚ ਮਿਲੇ ਲੱਛਣ
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ’ਤੇ ਦੁੰਬਈ, ਸਿੰਘਾਪੁਰ, ਸ਼ਾਹਜਾਹ, ਬਕਿੰਘਮ ਤੋਂ ਆਈਆਂ ਉਡਾਣਾਂ ’ਚ 111 ਯਾਤਰੀ ਆਏ ਹਨ, ਜਿਨ੍ਹਾਂ ’ਚੋਂ 26 ਯਾਤਰੀਆਂ ਨੂੰ ਖੰਘ, ਜ਼ੁਕਾਮ ਤੇ ਬੁਖਾਰ ਦੇ ਲੱਛਣ ਸਨ। ਸਾਰਿਆਂ ਦੇ ਟੈਸਟ ਕੀਤੇ ਗਏ ਪਰ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਰੀਜ਼ ਦੀ ਰਿਪੋਰਟ ਪਾਜ਼ੇਟਿਵ ਆਉਂਦੀ ਹੈ ਤਾਂ ਉਸ ਨੂੰ ਸਬੰਧਤ ਜ਼ਿਲ੍ਹੇ ’ਚ ਭੇਜ ਦਿੱਤਾ ਜਾਂਦਾ ਹੈ ਤੇ ਸਿਹਤ ਵਿਭਾਗ ਦੀਆਂ ਟੀਮਾਂ ਉਸ ਦੀ ਨਿਗਰਾਨੀ ਕਰਦੀਆਂ ਹਨ। ਜੇਕਰ ਮਰੀਜ਼ ਨੂੰ ਮਾਮੂਲੀ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਉਸ ਦੇ ਘਰ ’ਚ ਹੀ ਕੁਆਰੰਟੀਨ ਕੀਤਾ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ


rajwinder kaur

Content Editor

Related News