ਐੱਨ.ਐੱਸ.ਯੂ.ਆਈ. ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

01/21/2019 4:32:05 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ 'ਚ ਵਿਦਿਆਰਥੀ ਸੰਸਥਾ ਐੱਨ.ਐੱਸ.ਯੂ.ਆਈ. ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 

ਇਸ ਮੌਕੇ 'ਤੇ ਐੱਨ.ਐੱਸ.ਯੂ.ਆਈ. ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਕਿਹਾ ਕਿ ਪ੍ਰਧਾਨਮੰਤਰੀ ਨੇ ਰਾਫੇਲ ਘੋਟਾਲਾ ਕੀਤਾ ਤੇ 58000 ਕਰੋੜ ਰੁਪਏ ਦਾ ਦੇਸ਼ ਨੂੰ ਚੂਨਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਇਸ ਦਾ ਪਤਾ ਲੱਗ ਚੁੱਕਾ ਹੈ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਦੇਸ਼ ਦਾ ਹਰ ਨੌਜਵਾਨ ਭਾਰਤੀ ਜਨਤਾ ਪਾਰਟੀ ਦਾ ਬਾਈਕਾਟ ਕਰੇਗਾ।


Baljeet Kaur

Content Editor

Related News