ਰੋਹਿਤ ਵਰਮਾ ਇੰਡੀਅਨ ਨੈਸ਼ਨਲ ਕਾਂਗਰਸ ਯੂਨਾਈਟਿਡ ਦੇ ਪੰਜਾਬ ਚੇਅਰਮੈਨ ਨਿਯੁਕਤ

10/1/2020 4:24:34 PM

ਅੰਮ੍ਰਿਤਸਰ (ਅਨਜਾਣ) : ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕਾ ਨਿਊ ਪ੍ਰਤਾਪ ਨਗਰ ਵਿਖੇ ਕਾਂਗਰਸੀ ਆਗੂ ਰੋਹਿਤ ਵਰਮਾ ਦੀ ਅਗਵਾਈ 'ਚ ਇਕ ਮੀਟਿੰਗ ਹੋਈ। ਜਿਸ ਵਿਚ ਯੂਥ ਕਾਂਗਰਸ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਦਿੱਤਿਆ ਦੱਤੀ ਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਪੰਜਾਬ ਪ੍ਰਧਾਨ ਅੰਮ੍ਰਿਤਪਾਲ ਸਿੰਘ ਸੁਲਤਾਨਵਿੰਡ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਉਕਤ ਦੋਵੇਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। 

ਇਹ ਵੀ ਪੜ੍ਹੋ : ਪਾਕਿ ਜੋੜੇ ਦੀ ਭਾਰਤ ਆ ਕੇ ਭਰੀ ਸੁੰਨੀ ਝੋਲੀ, ਖ਼ੁਸ਼ੀ 'ਚ ਬੋਲੇ 'ਭਾਰਤ ਮਾਤਾ ਦੀ ਜੈ'

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਦਿਤਿਆ ਦੱਤੀ ਤੇ ਅੰਮ੍ਰਿਤਪਾਲ ਸਿੰਘ ਸੁਲਤਾਨਵਿੰਡ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੋਹਿਤ ਵਰਮਾ ਦਾ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦਾ ਆ ਰਿਹਾ ਹੈ ਤੇ ਕਾਂਗਰਸ ਪਾਰਟੀ ਹਮੇਸ਼ਾ ਹੀ ਮਿਹਨਤੀ ਵਰਕਰਾਂ ਦਾ ਮਾਣ ਸਨਮਾਨ ਕਰਦੀ ਹੈ। ਇਸ ਲਈ ਰੋਹਿਤ ਵਰਮਾ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਯੂਨਾਈਟਡ 'ਚ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਯੂਥ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾ ਨੂੰ ਸੁਣਨ ਤੇ ਉਨ੍ਹਾਂ ਨੂੰ ਹੱਲ ਕਰਵਾਉਣ। ਨਵ-ਨਿਯੁਕਤ ਇੰਡੀਅਨ ਨੈਸ਼ਨਲ ਕਾਂਗਰਸ ਯੂਨਾਈਟਡ ਦੇ ਪੰਜਾਬ ਚੇਅਰਮੈਨ ਰੋਹਿਤ ਵਰਮਾ ਨੇ ਸੋਨੀਆਂ ਗਾਂਧੀ, ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਅਦਿੱਤਿਆ ਦੱਤੀ, ਅੰਮ੍ਰਿਤਪਾਲ ਸਿੰਘ ਸੁਲਤਾਨਵਿੰਡ ਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਪਾਰਟੀ ਵਲੋਂ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਪਾਰਟੀ ਦਾ ਘੇਰਾ ਹੋਰ ਵੀ ਵਿਸ਼ਾਲ ਬਨਾਉਣਗੇ। ਇਸ ਮੌਕੇ ਰਣਜੀਤ ਲੂਥਰਾ, ਆਨੰਦ ਪਾਠਕ, ਜਤਿਨ ਕੁਮਾਰ ਭੋਲਾ, ਜਗਮੋਹਨ ਸਿੰਘ ਜੌੜਾ, ਰਾਜਵਿੰਦਰ ਸਿੰਘ ਤੇ ਅਮਨ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸਾਊਦੀ 'ਚ ਦਰਦਨਾਕ ਮੌਤ, ਧਰਤੀ ਦੀ ਹਿੱਕ ਨੂੰ ਪਾੜ ਰਹੇ ਨੇ ਭੈਣਾਂ ਦੇ ਵੈਣ


Baljeet Kaur

Content Editor Baljeet Kaur